View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਥੇ ਇਕ ਨਵ-ਵਿਆਹੁਤਾ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਗਈ। ਮਾਮਲਾ ਅਜਨਾਲਾ ਦੇ ਪਿੰਡ ਦਿਆਲ ਭੱਟੀ ਦਾ ਹੈ। ਇਸ ਤੋਂ ਬਾਅਦ ਸਹੁਰਿਆਂ ‘ਤੇ ਨਵ-ਵਿਆਹੁਤਾ ਨੂੰ ਫਾਹਾ ਦੇ ਕੇ ਮਾਰਨ ਦੇ ਇਲਜ਼ਾਮ ਲੱਗੇ ਹਨ।

ਦੋ ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ

ਜਾਣਕਾਰੀ ਅਨੁਸਾਰ 2 ਮਹੀਨੇ ਪਹਿਲਾਂ ਹੀ ਲੜਕੀ ਦਾ ਵਿਆਹ ਮਨਮੋਹਨ ਸਿੰਘ ਨਾਂ ਦੇ ਲੜਕੇ ਨਾਲ ਹੋਇਆ ਸੀ। ਮਨਮੋਹਨ ਸਿੰਘ ਕੈਨੇਡਾ ਤੋਂ ਆਇਆ ਸੀ ਤੇ ਕਿਹਾ ਜਾ ਰਿਹਾ ਹੈ ਕਿ ਵਿਆਹ ਤੋਂ ਬਾਅਦ ਰਮਨਦੀਪ ਕੌਰ ਦਾ ਉਸ ਦੇ ਸਹੁਰੇ ਪਰਿਵਾਰ ਨਾਲ ਅਕਸਰ ਕਲੇਸ਼ ਰਹਿੰਦਾ ਸੀ। ਘਟਨਾ ਵਾਲੇ ਦਿਨ ਸਹੁਰੇ ਪਰਿਵਾਰ ਨੇ ਪੇਕੇ ਪਰਿਵਾਰ ਨੂੰ ਫੋਨ ਉਤੇ ਜਾਣਕਾਰੀ ਦਿੱਤੀ   ਕਿ ਰਮਨਦੀਪ ਦੀ ਹਾਲਤ ਠੀਕ ਨਹੀਂ ਹੈ। ਪਰਿਵਾਰ ਨੇ ਕਿਹਾ ਕਿ ਉਹ ਤੁਰੰਤ ਲੜਕੀ ਦੇ ਸਹੁਰੇ ਪਹੁੰਚੇ ਪਰ ਲੜਕੀ ਦੀ ਉਦੋਂ ਤੱਕ ਮੌਤ ਹੋ ਚੁੱਕੀ ਸੀ।

ਕੀ ਕਹਿਣੈ ਲੜਕੀ ਪਰਿਵਾਰ ਦਾ

ਮ੍ਰਿਤਕ ਲੜਕੀ ਰਮਨਦੀਪ ਕੌਰ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਵਿਆਹ ਤੋਂ ਬਾਅਦ ਅਕਸਰ ਹੀ ਉਨ੍ਹਾਂ ਦੀ ਧੀ ਨਾਲ ਲੜਾਈ ਝਗੜਾ ਹੁੰਦਾ ਰਹਿੰਦਾ ਸੀ ਤੇ ਘਰ ਵਿਚ ਕਲੇਸ਼ ਰਹਿੰਦਾ ਸੀ। ਬੀਤੇ ਦਿਨ ਉਨ੍ਹਾਂ ਨੂੰ ਫੋਨ ਆਇਆ ਕਿ ਉਹਨਾਂ ਦੀ ਕੁੜੀ ਨੂੰ ਕੁਝ ਹੋ ਗਿਆ ਹੈ, ਜਦੋਂ ਉਹਨਾਂ ਨੇ ਜਾ ਕੇ ਦੇਖਿਆ ਤਾਂ ਰਮਨਦੀਪ ਦੇ ਗਲੇ ‘ਤੇ ਨਿਸ਼ਾਨ ਸਨ ਤੇ ਉਸ ਦੀ ਮੌਤ ਹੋ ਚੁੱਕੀ ਸੀ। ਉਪਰੰਤ ਉਨ੍ਹਾਂ ਨੇ ਪੁਲਸ ਨੂੰ ਇਸ ਸਬੰਧੀ ਸ਼ਿਕਾਇਤ ਦਿੱਤੀ। ਪੁਲਸ ਅਗਲੀ ਕਾਰਵਾਈ ਕਰ ਰਹੀ ਹੈ।

ਇਸ ਸਬੰਧੀ ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੇ ਪਤੀ ਮਨਮੋਹਨ ਸਿੰਘ, ਕੁੜੀ ਦੀ ਸੱਸ ਅਤੇ ਨਨਾਣ ‘ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਮ੍ਰਿਤਕ ਲੜਕੀ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਦਿਹਾਤੀ ਇਲਾਕੇ ਭੋਗਪੁਰ ਵਿੱਚ ਦੋ ਨੌਜਵਾਨਾਂ

|

|

|

ਖ਼ਬਰਿਸਤਾਨ ਨੈੱਟਵਰਕ: ਮੋਹਾਲੀ ਦੇ ਜ਼ੀਰਕਪੁਰ ਐਰੋਸਿਟੀ ਵਿੱਚ ਸ਼ਨੀਵਾਰ ਨੂੰ ਸਟੇਟ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਅੱਜ ਪੁਲਿਸ ਵੱਲੋਂ CASO ਆਪ੍ਰੇਸ਼ਨ ਤਹਿਤ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਭੋਗਪੁਰ ਵਿੱਚ ਦੋ ਨੌਜਵਾਨਾਂ ਦੀਆਂ ਲਾਸ਼ਾਂ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਬਾਰਾਦਰੀ ਪੁਲਿਸ ਸਟੇਸ਼ਨ ਦੇ ਬਾਹਰ ਭਾਰੀ ਹੰਗਾਮਾ

|

|

|

ਬਠਿੰਡਾ ਵਿੱਚ ਸੰਘਣੀ ਧੁੰਦ ਕਾਰਨ ਅੱਜ ਸਵੇਰੇ ਬਠਿੰਡਾ-ਬੀਕਾਨੇਰ ਨੈਸ਼ਨਲ ਹਾਈਵੇਅ

|

|

|

ਖ਼ਬਰਿਸਤਾਨ ਨੈੱਟਵਰਕ: ਮਸ਼ਹੂਰ ਬਾਲੀਵੁੱਡ ਗਾਇਕ ਬੀ ਪ੍ਰਾਕ ਨੂੰ ਲਾਰੈਂਸ ਬਿਸ਼ਨੋਈ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ