View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਭਾਰਗਵ ਕੈਂਪ ਇਲਾਕੇ ਵਿੱਚ ਇੱਕ ਮਹਿਲਾ ਨਾਲ ਕਥਿਤ ਬਦਸਲੂਕੀ ਅਤੇ ਕੁੱਟਮਾਰ ਦੇ ਮਾਮਲੇ ਵਿੱਚ ਪੁਲਿਸ ਕਮਿਸ਼ਨਰ ਨੇ ਸਖ਼ਤ ਕਾਰਵਾਈ ਕਰਦਿਆਂ ਇੱਕ ਏ.ਐੱਸ.ਆਈ. (ASI) ਸਮੇਤ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਲਾਈਨ ਹਾਜ਼ਰ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ, ਪੁਲਿਸ ਟੀਮ ਘਰੇਲੂ ਵਿਵਾਦ ਦੇ ਇੱਕ ਮਾਮਲੇ ਵਿੱਚ ਮੁਲਜ਼ਮ ਨੌਜਵਾਨ ਨੂੰ ਗ੍ਰਿਫ਼ਤਾਰ ਕਰਨ ਲਈ ਉਸ ਦੇ ਘਰ ਪਹੁੰਚੀ ਸੀ। ਦੋਸ਼ ਹੈ ਕਿ ਪੁਲਿਸ ਨੇ ਨੌਜਵਾਨ ਨੂੰ ਘਰ ਵਿੱਚ ਸੌਂਦੇ ਹੋਏ ਹੀ ਫੜ ਲਿਆ ਅਤੇ ਕੱਪੜੇ ਪਾਉਣ ਦਾ ਮੌਕਾ ਦਿੱਤੇ ਬਿਨਾਂ ਹੀ ਉਸ ਨੂੰ ਗਲੀ ਵਿੱਚ ਘੜੀਸ ਲਿਆ। ਇਸ ਦੌਰਾਨ ਨੌਜਵਾਨ ਦੀ ਕੁੱਟਮਾਰ ਵੀ ਕੀਤੀ ਗਈ।

CCTV ਫੁਟੇਜ ਤੋਂ ਬਾਅਦ ਐਕਸ਼ਨ

ਜਦੋਂ ਉਸ ਦੀ ਮਾਂ ਬਚਾਅ ਲਈ ਆਈ ਤਾਂ ਪੁਲਿਸ ਮੁਲਾਜ਼ਮਾਂ ਨੇ ਮਹਿਲਾ ਨੂੰ ਵਾਲਾਂ ਤੋਂ ਫੜ ਕੇ ਬਾਹਰ ਖਿੱਚ ਲਿਆ ਅਤੇ ਗੱਡੀ ਵਿੱਚ ਬਿਠਾਉਣ ਦੀ ਕੋਸ਼ਿਸ਼ ਕੀਤੀ। ਇਸੇ ਦੌਰਾਨ ਨੌਜਵਾਨ ਨੇ ਵੀ ਪੁਲਿਸ ਮੁਲਾਜ਼ਮ ‘ਤੇ ਹੱਥ ਚੁੱਕ ਦਿੱਤਾ। ਇਹ ਪੂਰੀ ਘਟਨਾ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ, ਜਿਸ ਦੀ ਫੁਟੇਜ ਸਾਹਮਣੇ ਆਉਣ ਤੋਂ ਬਾਅਦ ਮਾਮਲਾ ਗਰਮਾ ਗਿਆ। ਮਾਮਲੇ ਦਾ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਜਾਲੰਧਰ ਦੇ ਪੁਲਿਸ ਕਮਿਸ਼ਨਰ ਨੂੰ ਨਿਰਪੱਖ ਜਾਂਚ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਨੇ ਸਬੰਧਤ ਪੁਲਿਸ ਅਧਿਕਾਰੀਆਂ ਨੂੰ 24 ਮਾਰਚ 2026 ਨੂੰ ਚੰਡੀਗੜ੍ਹ ਦਫ਼ਤਰ ਵਿੱਚ ਦਸਤਾਵੇਜ਼ਾਂ ਸਮੇਤ ਪੇਸ਼ ਹੋਣ ਲਈ ਕਿਹਾ ਹੈ।

ਥਾਣਾ ਭਾਰਗਵ ਕੈਂਪ ਦੇ ਮੁਖੀ ਰਾਜਿੰਦਰ ਕੁਮਾਰ ਅਨੁਸਾਰ ਘਟਨਾ ਸਮੇਂ ਉਹ ਡਿਊਟੀ ‘ਤੇ ਨਹੀਂ ਸਨ, ਪਰ ਮਾਮਲੇ ਦੀ ਜਾਣਕਾਰੀ ਮਿਲਦੇ ਹੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੌਕੇ ‘ਤੇ ਏ.ਐੱਸ.ਆਈ. ਪ੍ਰਵੀਨ ਕੁਮਾਰ ਆਪਣੀ ਟੀਮ ਸਮੇਤ ਪਹੁੰਚੇ ਸਨ।

ਪੁਲਿਸ ਪਰਿਵਾਰ ਨੂੰ ਝੂਠੇ ਮਾਮਲੇ ਵਿੱਚ ਫਸਾ ਰਹੀ ਹੈ – ਮਹਿਲਾ ਦਾ ਦਾਅਵਾ

ਦੂਜੇ ਪਾਸੇ ਪੀੜਤ ਮਹਿਲਾ ਮਮਤਾ ਨੇ ਪੁਲਿਸ ‘ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਉਸ ਦੇ ਪੁੱਤਰਾਂ ਨੂੰ ਜ਼ਬਰਦਸਤੀ ਚੁੱਕਿਆ ਗਿਆ, ਉਨ੍ਹਾਂ ਦੀ ਕੁੱਟਮਾਰ ਕੀਤੀ ਗਈ ਅਤੇ ਗਾਲੀ-ਗਲੋਚ ਕੀਤਾ ਗਿਆ। ਮਹਿਲਾ ਨੇ ਇਹ ਵੀ ਦਾਅਵਾ ਕੀਤਾ ਕਿ ਪੁਲਿਸ ਉਨ੍ਹਾਂ ਦੇ ਪਰਿਵਾਰ ਨੂੰ ਝੂਠੇ ਮਾਮਲੇ ਵਿੱਚ ਫਸਾ ਰਹੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਬੁੱਧਵਾਰ, ੧੩ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਮੰਗਲਵਾਰ, ੧੨ ਜੇਠ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੩ ॥

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਅਮਰਿੰਦਰ

|

|

|

ਵੀਰਵਾਰ, ੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰਜ਼ ਯੂਨੀਅਨ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ