View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਪੰਜਾਬ ਵਿੱਚ ਲਗਾਤਾਰ ਰੋਜ਼ਾਨਾ ਕਈ ਜ਼ਿਲ੍ਹਿਆਂ ਵਿਚ ਮੀਂਹ ਪੈ ਰਿਹਾ ਹੈ। ਆਉਣ ਵਾਲੇ ਦਿਨਾਂ ਵਿਚ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।  ਦੱਖਣ-ਪੱਛਮੀ ਮਾਨਸੂਨ ਦੀ ਸ਼ੁਰੂਆਤ ਦੇ ਨਾਲ ਹੀ ਮੌਸਮ ਦਾ ਮਿਜ਼ਾਜ਼ ਵੀ ਬਦਲ ਰਿਹਾ ਹੈ।

12 ਜ਼ਿਲ੍ਹਿਆਂ ਵਿਚ ਮੀਂਹ ਦਾ ਅਲਰਟ

 28 ਜੂਨ ਤੋਂ ਅਗਲੇ ਕੁਝ ਦਿਨਾਂ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਗਰਜ-ਤੂਫ਼ਾਨ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੱਜ 12 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ ਪਠਾਨਕੋਟ ਵਿੱਚ ਹਲਕੀ ਬਾਰਿਸ਼ ਹੋਈ, ਜਦੋਂ ਕਿ ਰੋਪੜ ਵਿੱਚ 0.5 ਮਿਲੀਮੀਟਰ ਬਾਰਸ਼ ਹੋਈ।

ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਨਾ ਪੈਣ ਕਾਰਨ, ਵੱਧ ਤੋਂ ਵੱਧ ਤਾਪਮਾਨ 3.1 ਡਿਗਰੀ ਵਧ ਗਿਆ, ਪਰ ਇਹ ਔਸਤ ਦੇ ਆਸ-ਪਾਸ ਹੀ ਰਿਹਾ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੰਮ੍ਰਿਤਸਰ ਵਿੱਚ ਤਾਪਮਾਨ 4.5 ਡਿਗਰੀ ਵਧਿਆ ਅਤੇ ਵੱਧ ਤੋਂ ਵੱਧ ਤਾਪਮਾਨ 34 ਡਿਗਰੀ, ਲੁਧਿਆਣਾ ਵਿੱਚ 36.1 ਡਿਗਰੀ, ਪਟਿਆਲਾ ਵਿੱਚ 36.8 ਡਿਗਰੀ ਅਤੇ ਪਠਾਨਕੋਟ ਵਿੱਚ 34.6 ਡਿਗਰੀ ਦਰਜ ਕੀਤਾ ਗਿਆ।

ਭਾਰੀ ਮੀਂਹ ਦਾ ਅਲਰਟ

ਪੰਜਾਬ ਵਿੱਚ ਮੌਸਮ 28 ਜੂਨ ਤੋਂ ਅਗਲੇ 3-4 ਦਿਨਾਂ ਤੱਕ ਸਰਗਰਮ ਰਹਿਣ ਵਾਲਾ ਹੈ। ਕੁਝ ਇਲਾਕਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਲੋਕਾਂ ਨੂੰ ਸੁਚੇਤ ਰਹਿਣ ਅਤੇ ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀਆਂ ਵੱਲ ਧਿਆਨ ਦੇਣ ਦੀ ਸਲਾਹ ਦਿੱਤੀ ਗਈ ਹੈ।

ਅੱਜ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤਾਪਮਾਨ ਆਮ ਰਹੇਗਾ। ਉੱਤਰ ਅਤੇ ਉੱਤਰ-ਪੂਰਬੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਜਿਵੇਂ ਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫ਼ਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਲੁਧਿਆਣਾ, ਜਲੰਧਰ ਅਤੇ ਕਪੂਰਥਲਾ ਵਿੱਚ ਹਲਕੀ ਬਾਰਿਸ਼ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋਣ ਦੇ ਸੰਕੇਤ

|

|

|

ਅੰਮ੍ਰਿਤਸਰ ਦੇ ਘਰਿੰਡਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਭਕਨਾ ਕਲਾਂ

|

|

|

ਸ਼ਨਿਚਰਵਾਰ, ੨੭ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਮਾਨਸੂਨ ਨੂੰ ਆਏ ਇੱਕ ਹਫ਼ਤਾ ਹੋ ਗਿਆ ਹੈ,

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ