ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਅੱਜ ਹਲਕੀ ਬਾਰਸ਼ ਹੋਣ ਦੀ ਸੰਭਵਾਨਾ ਹੈ। ਮੌਸਮ ਵਿਭਾਗ ਨੇ ਸੂਬੇ ‘ਚ ਮੀਂਹ ਨੂੰ ਲੈ ਕੇ ਯੈੱਲੋ ਅਲਰਟ ਜਾਰੀ ਕੀਤਾ ਹੈ। ਪਿਛਲੇ ਕਈ ਦਿਨਾਂ ਤੋਂ ਹੋਈ ਬਾਰਸ਼ ਕਾਰਨ ਜ਼ਿਲ੍ਹਿਆ ਦਾ ਤਾਪਮਾਨ 40 ਡਿਗਰੀ ਤੋਂ ਘੱਟ ਹੀ ਦਰਜ ਕੀਤਾ ਗਿਆ ਹੈ। ਕੱਲ੍ਹ ਤੋਂ ਮੌਸਮ ‘ਚ ਫਿਰ ਬਦਲਾਅ ਹੋ ਸਕਦਾ ਹੈ। 1 ਜੁਲਾਈ ਤੋਂ ਰਾਜ ‘ਚ ਮਾਨਸੂਨ ਅਤੇ ਪ੍ਰੀ-ਮਾਨਸੂਨ ਦੀ ਗਤੀਵਿਧੀਆਂ ਦੇਖੀਆਂ ਗਈਆਂ ਸਨ।
ਬੀਤੇ ਦਿਨ ਕੁਝ ਹੀ ਜ਼ਿਲ੍ਹਿਆ ‘ਚ ਮੀਂਹ ਪਿਆ ਹੈ। ਦੱਸ ਦੇਈਏ ਕਿ ਆਉਣ ਵਾਲੇ ਦਿਨਾਂ ‘ਚ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।ਅਗਲੇ 48 ਘੰਟਿਆਂ ‘ਚ ਜਿਆਦਾਤਰ ਜ਼ਿਲ੍ਹਿਆਂ ‘ਚ ਬਾਰਸ਼ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ ਪਠਾਨਕੋਟ , ਅੰਮ੍ਰਿਤਸਰ, ਗੁਰਦਾਸਪੁਰ , ਹੁਸ਼ਿਆਰਪੁਰ, ਰੂਪਨਗਰ, ਮੋਹਾਲੀ ‘ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੀਂਹ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ।
ਜੂਨ ਮਹੀਨੇ ‘ਚ ਵੀ ਮਾਨਸੂਨ ਦਾ ਅਸਰ ਦੇਖਣ ਨੂੰ ਮਿਲਿਆ। 1 ਜੁਲਾਈ ਤੋਂ 4 ਜੁਲਾਈ ਤਕ ਸੂਬੇ ‘ਚ 84.6 ਮਿਮੀ ਬਾਰਸ਼ ਦਰਜ ਕੀਤੀ ਗਈ ਹੈ। ਜੋ ਕਿ ਆਮ ਨਾਲੋਂ 20 ਫੀਸਦੀ ਵੱਧ ਹੈ। ਅੱਜ ਸੂਬੇ ਦੇ ਕਈ ਇਲਾਕਿਆਂ ‘ਚ ਬੱਦਲ ਛਾਏ ਰਹਿਣਗੇ। ਹਾਲਾਂਕਿ ਤਾਪਮਾਨ ‘ਚ ਵਾਧਾ ਹੋ ਸਕਦਾ ਹੈ।