ਪੰਜਾਬ ਸਰਕਾਰ ਨਸ਼ਿਆਂ ਖਿਲਾਫ ਸਖਤ ਕਾਰਵਾਈ ਕਰ ਰਹੀ ਹੈ | ਪੁਲਿਸ ਲਗਾਤਾਰ ਨਸ਼ਾ ਤਸਕਰਾਂ ਖਿਲਾਫ ਐਕਸ਼ਨ ਲੈ ਰਹੀ ਹੈ| ਫਿਰੋਜ਼ਪੁਰ ਪੁਲਿਸ ਨੇ ਝੁੱਗੇ ਹਜ਼ਾਰਾ ਇਲਾਕੇ ‘ਚ ਇੱਕ ਵੱਡੇ ਨਸ਼ਾ ਦਾ ਘਰ ਢਾਹ ਦਿੱਤਾ ਗਿਆ। ਨਸ਼ਾ ਤਸਕਰ ਗੁਰਚਰਨਜੀਤ ਸਿੰਘ ਉਰਫ਼ ਚੰਨੀ ਨੂੰ 25 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸਨੂੰ ਸਜ਼ਾ ਵੀ ਸੁਣਾਈ ਗਈ ਸੀ। ਦੋਸ਼ੀ ਵਿਰੁੱਧ ਤਿੰਨ ਮਾਮਲੇ ਦਰਜ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ ਇੱਕ ਮਾਮਲੇ ਵਿੱਚ ਉਹ ਫਰਾਰ ਸੀ।
7 ਸਾਲ ਦੀ ਕੱਟ ਚੁੱਕਾ ਜੇਲ੍ਹ
ਪੁਲਿਸ ਅਨੁਸਾਰ ਚੰਨੀ ਇੱਕ ਖ਼ਤਰਨਾਕ ਨਸ਼ਾ ਤਸਕਰ ਹੈ, ਜੋ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਵਿੱਚ ਸ਼ਾਮਲ ਸੀ। ਉਸਨੂੰ ਪਹਿਲਾਂ ਵੀ 25 ਕਿਲੋ ਹੈਰੋਇਨ ਨਾਲ ਫੜਿਆ ਗਿਆ ਸੀ ਅਤੇ 7 ਸਾਲ ਦੀ ਸਜ਼ਾ ਕੱਟਣ ਤੋਂ ਬਾਅਦ ਉਹ ਜ਼ਮਾਨਤ ‘ਤੇ ਰਿਹਾਅ ਹੋ ਗਿਆ ਸੀ। ਪਰ ਜ਼ਮਾਨਤ ਮਿਲਣ ਤੋਂ ਬਾਅਦ, ਉਹ ਫਰਾਰ ਹੋ ਗਿਆ ਅਤੇ ਦੁਬਾਰਾ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਹੋ ਗਿਆ।
ਮੁਲਜ਼ਮ ਨੇ ਝੁੱਗਾ ਹਜ਼ਾਰਾ ਇਲਾਕੇ ‘ਚ ਜੰਗਲਾਤ ਦੀ ਜ਼ਮੀਨ ‘ਤੇ ਨਾਜਾਇਜ਼ ਕਬਜ਼ਾ ਕਰਕੇ ਇੱਕ ਘਰ ਬਣਾਇਆ ਸੀ| ਪੁਲਿਸ ਅਤੇ ਪ੍ਰਸ਼ਾਸਨ ਨੇ ਇਸ ਗੈਰ-ਕਾਨੂੰਨੀ ਜਾਇਦਾਦ ਨੂੰ ਸੀਲ ਕਰਨ ਅਤੇ ਢਾਹੁਣ ਦਾ ਫੈਸਲਾ ਕੀਤਾ।ਮੁਲਜ਼ਮ ਖਿਲਾਫ ਤਿੰਨ ਮਾਮਲੇ ਦਰਜ ਕੀਤੇ ਸਨ, ਜਿਨ੍ਹਾਂ ਵਿੱਚੋਂ ਇੱਕ ਮਾਮਲੇ ਵਿੱਚ ਉਹ ਫਰਾਰ ਸੀ।
ਪੁਲਿਸ ਪ੍ਰਸ਼ਾਸਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜੋ ਵੀ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਹੈ, ਉਸਨੂੰ ਬਖਸ਼ਿਆ ਨਹੀਂ ਜਾਵੇਗਾ। ਸਰਕਾਰੀ ਜ਼ਮੀਨ ‘ਤੇ ਬਣੀਆਂ ਗੈਰ-ਕਾਨੂੰਨੀ ਉਸਾਰੀਆਂ ਨੂੰ ਢਾਹ ਦਿੱਤਾ ਜਾਵੇਗਾ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।