View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਅਬੋਹਰ ‘ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਨੌਜਵਾਨ ਦਾ ਬੇਰਿਹਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ‘ਚ ਮ੍ਰਿਤਕ ਦਾ ਦੋਸਤ ਵੀ ਜ਼ਖਮੀ ਹੋ ਗਿਆ। ਜਿਸ ਨੂੰ ਮੁੱਢਲੀ ਸਹਾਇਤਾ ਲਈ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ 35 ਸਾਲਾ ਪ੍ਰਹਿਲਾਦ ਵਜੋਂ ਹੋਈ ਹੈ, ਜੋ ਸ਼ਾਦੀਸ਼ੁਦਾ ਸੀ ਅਤੇ ਉਸਦਾ ਇੱਕ ਪੁੱਤਰ ਹੈ।

ਪੈਸਿਆਂ ਕਾਰਣ ਦਿੱਤਾ ਵਾਰਦਾਤ ਨੂੰ ਅੰਜਾਮ

ਮ੍ਰਿਤਕ ਦੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਿੰਡ ਭਾਗਸਰ ਵਿੱਚ ਪੈਸਿਆਂ ਦੇ ਵਿਵਾਦ ਨੂੰ ਲੈ ਕੇ ਪ੍ਰਹਿਲਾਦ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਉਸਦੀ ਲਾਸ਼ ਨੂੰ ਪੋਸਟਮਾਰਟਮ ਲਈ ਅਬੋਹਰ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਮ੍ਰਿਤਕ ਦੇ ਭਰਾ ਵਿਨੋਦ ਕੁਮਾਰ ਨੇ ਦੱਸਿਆ ਕਿ ਪ੍ਰਹਿਲਾਦ ਨੇ ਪਿੰਡ ਦੇ ਕੁਝ ਨੌਜਵਾਨਾਂ ਨੂੰ ਕੁਝ ਸਮਾਂ ਪਹਿਲਾਂ ਪੈਸੇ ਉਧਾਰ ਦਿੱਤੇ ਸਨ। ਪ੍ਰਹਿਲਾਦ ਕਈ ਵਾਰ ਆਪਣੇ ਪੈਸੇ ਵਾਪਸ ਮੰਗ ਚੁੱਕਾ ਸੀ, ਪਰ ਉਹ ਨੌਜਵਾਨ ਲਗਾਤਾਰ ਟਾਲ-ਮਟੋਲ ਕਰ ਰਹੇ ਸਨ।

ਮ੍ਰਿਤਕ ਦਾ ਦੋਸਤ ਵੀ ਗੰਭੀਰ ਜ਼ਖਮੀ

ਵਿਨੋਦ ਅਨੁਸਾਰ, ਬੀਤੇ ਦਿਨ ਜਦੋਂ ਪ੍ਰਹਿਲਾਦ ਆਪਣੇ ਦੋਸਤ ਜੱਗਾ ਨੂੰ ਪਿੰਡ ਵਿੱਚ ਹੀ ਛੱਡਣ ਜਾ ਰਿਹਾ ਸੀ, ਤਾਂ ਉਨ੍ਹਾਂ ਨੌਜਵਾਨਾਂ ਨੇ ਸਾਜ਼ਿਸ਼ ਤਹਿਤ ਦੋਵਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਪ੍ਰਹਿਲਾਦ ਨੂੰ ਬੁਰੀ ਤਰ੍ਹਾਂ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ, ਜਦਕਿ ਜੱਗਾ ਸਿੰਘ ਗੰਭੀਰ ਜ਼ਖਮੀ ਹੋ ਗਿਆ। ਰੌਲਾ ਸੁਣ ਕੇ ਮੌਕੇ ‘ਤੇ ਪਹੁੰਚੇ ਪਰਿਵਾਰਕ ਮੈਂਬਰਾਂ ਨੇ ਦੋਵਾਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਪ੍ਰਹਿਲਾਦ ਨੂੰ ਮ੍ਰਿਤਕ ਐਲਾਨ ਦਿੱਤਾ।

ਬੱਚੇ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ

ਥਾਣਾ ਬਹਾਵਵਾਲਾ ਦੇ ਇੰਚਾਰਜ ਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮ੍ਰਿਤਕ ਦੇ ਭਰਾ ਅਤੇ ਰਿਸ਼ਤੇਦਾਰ ਸੰਦੀਪ ਕੁਮਾਰ ਨੇ ਦੋਸ਼ ਲਾਇਆ ਕਿ ਮੁਲਜ਼ਮਾਂ ਨੇ ਪ੍ਰਹਿਲਾਦ ਦਾ ਕਤਲ ਕਰਕੇ ਉਸ ਦੇ ਮਾਸੂਮ ਬੱਚੇ ਦੇ ਸਿਰ ਤੋਂ ਪਿਤਾ ਦਾ ਸਾਇਆ ਖੋਹ ਲਿਆ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਦੇ ਸੁਲਤਾਨਪੁਰ ਲੋਧੀ ਹਲਕੇ ਤੋਂ ਇੱਕ ਵੱਡੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਇੱਕ ਵਾਰ

|

|

|

ਖ਼ਬਰਿਸਤਾਨ ਨੈੱਟਵਰਕ : ਅਪ੍ਰੈਲ ਦਾ ਮਹੀਨਾ ਸ਼ੁਰੂ ਹੁੰਦੇ ਹੀ ਛੁੱਟੀਆਂ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਸੁਪਰੀਮ ਕੋਰਟ ਦੇ ਨਾਮਵਰ ਵਕੀਲ ਅਤੇ ਆਮ ਆਦਮੀ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਕੈਂਟ ਥਾਣੇ ਦੇ ਨੇੜੇ ਇੱਕ ਰਿਹਾਇਸ਼ੀ ਇਲਾਕੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਬੱਸ ਸਟੈਂਡ ਫਲਾਈਓਵਰ ਦੇ ਨੇੜੇ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਡੀਸੀਪੀ

|

|

|

ਖ਼ਬਰਿਸਤਾਨ ਨੈੱਟਵਰਕ: ਰੂਸ ਦਾ ਇੱਕ ਮਿਲਟਰੀ ਜਹਾਜ਼ ਕ੍ਰੀਮੀਆ ਵਿੱਚ ਕ੍ਰੈਸ਼

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਦੇ ਪਿੰਡ ਜੋਧਾਂ ਵਿੱਚ ਦੇਰ ਰਾਤ ਇੱਕ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ