ਪੰਜਾਬ ਵਿਧਾਨ ਸਭਾ ਦੇ ਬਜਟ ਦਾ ਅੱਜ ਚੌਥਾ ਦਿਨ ਹੈ, ਸੈਸ਼ਨ ਸ਼ੁਰੂ ਹੁੰਦੇ ਹੀ ਕਾਂਗਰਸ ਨੇ ਹੰਗਾਮਾ ਮਚਾ ਦਿੱਤਾ। ਇਸ ਤੋਂ ਪਹਿਲਾਂ ਕਾਂਗਰਸ ਨੇ ਪੰਜਾਬ ਸਰਕਾਰ ਖਿਲਾਫ ਵਿਧਾਨ ਸਭਾ ਦੇ ਬਾਹਰ ਧਰਨਾ ਦਿੱਤਾ। ਹੁਣ ਵਿਰੋਧੀ ਧਿਰ ਕਾਂਗਰਸ ਦੇ ਪ੍ਰਤਾਪ ਬਾਜਵਾ, ਰਾਜਾ ਵੜਿੰਗ, ਸੁਖਜਿੰਦਰ ਸਿੰਘ ਸਰਕਾਰੀਆ, ਹਰਦੇਵ ਸਿੰਘ ਲਾਡੀ, ਅਵਤਾਰ ਸਿੰਘ ਜੂਨੀਅਰ, ਬਰਿਇੰਦਰਮੀਤ ਸਿੰਘ ਪਾਹੜਾ, ਡਾ. ਰਾਜਕੁਮਾਰ ਚੱਬੇਵਾਲ, ਵਿਕਰਮਜੀਤ ਸਿੰਘ ਚੌਧਰੀ ਅਤੇ ਰਾਣਾ ਗੁਰਜੀਤ ਸਿੰਘ ਸ਼ਾਮਲ ਸਨ, ਇਨਾਂ ਵਿਧਾਇਕਾਂ ਨੂੰ ਸਦਨ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਹੰਗਾਮੇ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਹ ਫੈਸਲਾ ਸੁਣਾਇਆ।
ਬਜਟ ਪੇਸ਼ ਕਰਨ ਤੋਂ ਪਹਿਲਾਂ ਸੁਖਵਿੰਦਰ ਕੋਟਲੀ ਨੇ ਵਿਧਾਨ ਸਭਾ ਵਿੱਚ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਬਾਰੇ ਦਲਿਤ ਵਿਰੋਧੀ ਟਿੱਪਣੀਆਂ ਕੀਤੀਆਂ ਹਨ, ਜਿਸ 'ਤੇ CM ਭਗਵੰਤ ਮਾਨ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਕਾਂਗਰਸੀ ਵਿਧਾਇਕਾਂ ਨੂੰ ਬਾਹਰ ਕੱਢਣ ਲਈ ਸਦਨ ਵਿੱਚ ਮਾਰਸ਼ਲ ਬੁਲਾਏ ਗਏ। ਵਿਧਾਨ ਸਭਾ ਵਿੱਚ ਹੰਗਾਮਾ ਹੁੰਦਾ ਦੇਖ ਕੇ ਸਪੀਕਰ ਕੁਲਤਾਰ ਸਿੰਘ ਨੇ ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ ਕਰ ਦਿੱਤੀ।