ਸ਼੍ਰੋਮਣੀ ਅਕਾਲੀ ਦਲ 'ਚ ਹੋ ਰਹੀ ਬਗਾਵਤ 'ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ 'ਚ ਜੋ ਬਗਾਵਤ ਹੋ ਰਹੀ ਹੈ , ਉਹ ਠੀਕ ਨਹੀਂ ਹੈ। ਪਾਰਟੀ ਵਿੱਚ ਕੋਈ ਫੁੱਟ ਨਹੀਂ ਹੋਣੀ ਚਾਹੀਦੀ। ਦੋਨਾਂ ਪਾਸੇ ਜੋ ਬਗਾਵਤ ਹੋ ਰਹੀ ਹੈ , ਉਸ ਨੂੰ ਦੂਰ ਕਰਨਾ ਚਾਹੀਦਾ ਹੈ |
ਬੰਦ ਕਮਰੇ 'ਚ ਬੈਠ ਕੇ ਵਿਵਾਦ ਨੂੰ ਸੁਲਝਾਉਣ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਕਾਲੀ ਪਾਰਟੀ ਵਿੱਚ ਜੋ ਚੱਲ ਰਿਹਾ ਹੈ, ਉਹ ਠੀਕ ਨਹੀਂ ਹੈ। ਦੋਵਾਂ ਧਿਰਾਂ ਦੇ ਆਗੂਆਂ ਨੂੰ ਇੱਕ ਕਮਰੇ ਵਿੱਚ ਬੈਠ ਕੇ ਇਸ ਵਿਵਾਦ ਬਾਰੇ ਵਿਚਾਰ ਵਟਾਂਦਰਾ ਕਰਨਾ ਚਾਹੀਦਾ ਹੈ ਅਤੇ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ।
ਪਾਰਟੀ ਪ੍ਰਧਾਨ ਬਣਾਉਣ 'ਤੇ ਕੀਤਾ ਜਾਵੇਗਾ ਵਿਚਾਰ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜਦ ਅਕਾਲੀ ਦਲ ਦਾ ਪ੍ਰਧਾਨ ਬਣਨ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਪਾਰਟੀ ਨੇ ਅਜੇ ਤੱਕ ਮੇਰੇ ਤੱਕ ਪਹੁੰਚ ਨਹੀਂ ਕੀਤੀ। ਜੇਕਰ ਪਾਰਟੀ ਪਹੁੰਚ ਕਰਦੀ ਹੈ ਤਾਂ ਵਿਚਾਰ ਕੀਤਾ ਜਾ ਸਕਦਾ ਹੈ। ਨਹੀਂ ਤਾਂ ਧੜੇਬੰਦੀ ਦੀ ਰਾਜਨੀਤੀ ਕਰਨਾ ਕੋਈ ਸਿਆਣਪ ਵਾਲੀ ਗੱਲ ਨਹੀਂ ਹੈ।
ਬਾਗ਼ੀ ਧਿਰ ਪਹੁੰਚ ਰਿਹਾ ਅਕਾਲ ਤਖ਼ਤ ਸਾਹਿਬ
ਦੱਸ ਦੇਈਏ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦਾ ਬਾਗੀ ਧਿਰ ਅਕਾਲ ਤਖ਼ਤ ਸਾਹਿਬ ‘ਤੇ ਪਹੁੰਚ ਰਿਹਾ ਹੈ। ਬਾਗੀ ਪਾਰਟੀ ਦੇ ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ ਅਤੇ ਚਰਨਜੀਤ ਸਿੰਘ ਬਰਾੜ ਪਹੁੰਚ ਰਹੇ ਹਨ।