ਕੈਨੇਡਾ ਵਿੱਚ ਫਲਾਈਟ ਟ੍ਰੇਨਿੰਗ ਦੌਰਾਨ ਜਹਾਜ਼ ਹਾਦਸਾ, 2 ਭਾਰਤੀ ਵਿਦਿਆਰਥੀਆਂ ਦੀ ਮੌਤ

Plane crash during flight training in Canada; 2 Indian students killed.

ਕੈਨੇਡਾ ਵਿੱਚ ਫਲਾਈਟ ਟ੍ਰੇਨਿੰਗ ਦੌਰਾਨ ਇੱਕ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਤਾਮਿਲਨਾਡੂ ਦੇ ਮਨੋਜ ਸ਼ਿਵਕੁਮਾਰ ਅਤੇ ਪੁਡੂਚੇਰੀ ਦੇ ਸ੍ਰੀਸਰਨ ਥਿਰੂਗਨਾਨਾਸੰਬੰਥਮ ਵਜੋਂ ਹੋਈ ਹੈ।

ਵੈਨਕੂਵਰ ਸਥਿਤ ਭਾਰਤ ਦੇ ਕੌਂਸਲੇਟ ਜਨਰਲ ਨੇ ਦੋਵਾਂ ਵਿਦਿਆਰਥੀਆਂ ਦੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।ਕੌਂਸਲੇਟ ਨੇ ‘ਐਕਸ’ ‘ਤੇ ਪੋਸਟ ਕਰਕੇ ਦੱਸਿਆ ਕਿ ਦੋਵੇਂ ਵਿਦਿਆਰਥੀ ਕੈਨੇਡਾ ਵਿੱਚ ਉਡਾਣ ਸਿਖਲਾਈ ਦੌਰਾਨ ਵਾਪਰੇ ਹਾਦਸੇ ਵਿੱਚ ਮਾਰੇ ਗਏ।

ਕੌਂਸਲੇਟ ਨੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਮ੍ਰਿਤਕ ਦੇਹਾਂ ਨੂੰ ਭਾਰਤ ਵਾਪਸ ਲਿਆਉਣ ਲਈ ਪਰਿਵਾਰਾਂ ਨੂੰ ਹਰ ਸੰਭਵ ਕੌਂਸਲਰ ਸਹਾਇਤਾ ਦਿੱਤੀ ਜਾਵੇਗੀ।ਹਾਦਸੇ ਦੇ ਕਾਰਨਾਂ ਸਬੰਧੀ ਸਥਾਨਕ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *