ਖਬਰਿਸਤਾਨ ਨੈੱਟਵਰਕ ਨਿਊਜ਼ ਡੈਸਕ : ਪੰਜਾਬ ਵਿਚ ਮੁਹੱਲਾ ਕਲੀਨਿਕ ਸਬੰਧੀ ਇਕ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੇ ਡਾ. ਬਲਬੀਰ ਸਿੰਘ ਨੇ ਇਸ ਸਬੰਧੀ ਦੱਸਿਆ ਕਿ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਪੰਜਾਬੀਆਂ ਨੂੰ ਗਾਰੰਟੀ ਦਿੱਤੀ ਸੀ ਕਿ ਇੱਥੇ ਸਿਹਤ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਪਹਿਲਾਂ ਖੋਲ੍ਹੇ ਗਏ ਸਨ 100 ਮੁਹੱਲਾ ਕਲੀਨਿਕ
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪਿਛਲੇ ਸਾਲ 15 ਅਗਸਤ ਨੂੰ 100 ਮੁਹੱਲਾ ਕਲੀਨਿਕ ਖੋਲ੍ਹੇ ਗਏ ਸਨ, ਜਿਨ੍ਹਾਂ ਚੋਂ 65 ਸ਼ਹਿਰੀ ਤੇ 35 ਪੇਂਡੂ ਇਲਾਕਿਆਂ ਵਿਚ ਖੋਲ੍ਹੇ ਗਏ ਸਨ। ਜਾਣਕਾਰੀ ਅਨੁਸਾਰ 5 ਮਹੀਨਿਆਂ ਅੰਦਰ 10 ਲੱਖ ਤੋਂ ਵੱਧ ਲੋਕਾਂ ਦਾ ਇਲਾਜ ਇਨ੍ਹਾਂ ਮੁਹੱਲਾ ਕਲੀਨਿਕਾਂ 'ਚ ਕੀਤਾ ਗਿਆ। ਇਸ ਨਾਲ ਲੋਕਾਂ ਨੂੰ ਕਾਫੀ ਸਹੂਲਤ ਮਿਲੀ ਹੈ।
400 ਹੋਰ ਮੁਹੱਲਾ ਕਲੀਨਿਕਾਂ ਦਾ ਕੀਤਾ ਜਾਵੇਗਾ ਉਦਘਾਟਨ
100 ਮੁਹੱਲਾ ਕਲੀਨਿਕਾਂ ਤੋਂ ਬਾਅਦ ਇਸੇ ਤਰਜ਼ ਤਹਿਤ 400 ਹੋਰ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਚੀਮਾ ਨੇ ਕਿਹਾ ਕਿ 27 ਜਨਵਰੀ ਨੂੰ ਅੰਮ੍ਰਿਤਸਰ ਵਿਖੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਇਨ੍ਹਾਂ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕਰਨਗੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਪਹਿਲਾਂ 26 ਜਨਵਰੀ 2023 ਨੂੰ ਇਹ ਉਦਘਾਟਨ ਕਰਨਾ ਸੀ ਪਰ ਗਣਤੰਤਰ ਦਿਵਸ ਕਾਰਨ ਹੁਣ ਇਨ੍ਹਾਂ ਦੀ ਸ਼ੁਰੂਆਤ 27 ਜਨਵਰੀ ਨੂੰ ਕੀਤੀ ਜਾਵੇਗੀ।
ਖਬਰਿਸਤਾਨ ਪੰਜਾਬੀ ਨਾਲ ਜੁੜਨ ਲਈ ਕਲਿੱਕ ਕਰੋ
https://chat.whatsapp.com/IYWIxWuOGlq3AzG0mGNpz0