ਖਬਰਿਸਤਾਨ ਨੈੱਟਵਰਕ- ਵਿਦੇਸ਼ ਤੋਂ ਪੰਜਾਬੀ ਨੌਜਵਾਨ ਮੁੰਡੇ-ਕੁੜੀਆਂ ਦੀਆਂ ਮੌਤ ਦੀਆਂ ਖਬਰਾਂ ਨਿਤ ਦਿਨ ਆਉਂਦੀਆਂ ਰਹਿੰਦੀਆਂ ਹਨ। ਇਸੇ ਤਰ੍ਹਾਂ ਇਕ ਮੰਦਭਾਗੀ ਖਬਰ ਫਿਰ ਸੁਣਨ ਮਿਲੀ ਹੈ, ਜਿਥੇ ਕਿ ਯੂ ਕੇ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ।
ਅੰਮ੍ਰਿਤਸਰ ਦਾ ਰਹਿਣ ਵਾਲਾ ਸੀ ਨੌਜਵਾਨ
ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦਾ ਨਾਂ ਗਗਨਦੀਪ ਸਿੰਘ ਪੁੱਤਰ ਸਾਬਕਾ ਸਰਪੰਚ ਸ਼ਮਸ਼ੇਰ ਸਿੰਘ ਸੀ, ਜੋ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਬਰਾੜ ਨਾਲ ਸੰਬੰਧਤ ਸੀ। ਗਗਨਦੀਪ ਸਿੰਘ ਪੰਜ ਸਾਲ ਪਹਿਲਾਂ 2020 ਵਿਚ ਯੂ.ਕੇ. ਗਿਆ ਸੀ, ਜਿਸ ਦੀ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਪਿੰਡ ਵਿਚ ਸੋਗ ਦੀ ਲਹਿਰ
ਇਸ ਮੰਦਭਾਗੀ ਖਬਰ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਛਾ ਗਈ। ਪਰਿਵਾਰਕ ਮੈਂਬਰਾਂ ਨੇ ਪੁੱਤਰ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਸਰਕਾਰ ਕੋਲੋਂ ਸਹਿਯੋਗ ਮੰਗਿਆ ਹੈ।