ਪੰਜਾਬ ਦੇ ਜਲੰਧਰ-ਅੰਮ੍ਰਿਤਸਰ ਹਾਈਵੇਅ ’ਤੇ ਸੂਚੀ ਪਿੰਡ ਨੇੜੇ ਇੱਕ ਸੜਕ ਹਾਦਸਾ ਵਾਪਰਿਆ। ਇੱਥੇ ਇੰਡੀਅਨ ਆਇਲ ਡਿਪੂ ਨੇੜੇ ਪੰਜਾਬੀ ਗਾਇਕ ਬੂਟਾ ਮੁਹੰਮਦ ਦੀ ਗੱਡੀ ਦੀ ਟ੍ਰੇਲਰ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ।
ਹਾਦਸੇ ਸਮੇਂ ਗੱਡੀ ਵਿੱਚ ਬੂਟਾ ਮੁਹੰਮਦ ਦੇ ਪਰਿਵਾਰਕ ਮੈਂਬਰ ਵੀ ਸਵਾਰ ਸਨ। ਖੁਸ਼ਕਿਸਮਤੀ ਨਾਲ ਸਾਰੇ ਵਾਲ-ਵਾਲ ਬਚ ਗਏ ਅਤੇ ਕੋਈ ਵੱਡਾ ਜਾਨੀ ਨੁਕਸਾਨ ਨਹੀਂ ਹੋਇਆ।ਟੱਕਰ ਇੰਨੀ ਜ਼ਬਰਦਸਤ ਸੀ ਕਿ ਟ੍ਰੇਲਰ ਟਰੱਕ ਨੂੰ ਕਾਫੀ ਨੁਕਸਾਨ ਪਹੁੰਚਿਆ।
ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਰਾਮ ਮੰਦਰ ਪੁਲਿਸ ਸਟੇਸ਼ਨ ਦੀ ਟੀਮ ਮੌਕੇ ’ਤੇ ਪਹੁੰਚੀ। ਏਐਸਆਈ ਸੁਰਜੀਤ ਸਿੰਘ ਮੁਤਾਬਕ ਪੁਲਿਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।









