ਕੈਨੇਡਾ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਤਰਨਤਾਰਨ ਦੇ ਹਰੀਕੇ ਪੱਤਣ ਦੇ ਪਿੰਡ ਰੱਤਾ ਗੁੱਦਾ ਦੇ ਰਹਿਣ ਵਾਲੇ 40 ਸਾਲਾ ਦਵਿੰਦਰ ਸਿੰਘ ਸੰਧੂ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਦਵਿੰਦਰ ਸਿੰਘ ਪਹਿਲਾਂ ਸਿੰਗਾਪੁਰ ਅਤੇ ਫਿਰ ਦੁਬਈ ਗਿਆ ਸੀ। ਇਸ ਤੋਂ ਬਾਅਦ ਸਾਲ 2022 ਵਿੱਚ ਵਰਕ ਪਰਮਿਟ ‘ਤੇ ਕੈਨੇਡਾ ਗਿਆ, ਜਿੱਥੇ ਉਹ ਟਰੱਕ ਡਰਾਈਵਰ ਵਜੋਂ ਕੰਮ ਕਰ ਰਿਹਾ ਸੀ।
ਦੱਸਿਆ ਜਾ ਰਿਹਾ ਹੈ ਕਿ ਕੰਮ ਦੌਰਾਨ ਹੀ ਦਵਿੰਦਰ ਸਿੰਘ ਨੂੰ ਹਾਰਟ ਅਟੈਕ ਆਇਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮੌਤ ਦੀ ਖ਼ਬਰ ਮਿਲਦੇ ਹੀ ਪਿੰਡ ਅਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ।
ਦਵਿੰਦਰ ਸਿੰਘ ਦੀਆਂ 9 ਅਤੇ 11 ਸਾਲ ਦੀਆਂ ਦੋ ਛੋਟੀਆਂ ਧੀਆਂ ਹਨ। ਪਿਤਾ ਦੀ ਮੌਤ ਨਾਲ ਦੋਵੇਂ ਬੱਚੀਆਂ ਦੇ ਸਿਰ ਤੋਂ ਪਿਤਾ ਦਾ ਸਾਇਆ ਉੱਠ ਗਿਆ ਹੈ।ਪਰਿਵਾਰ ਵੱਲੋਂ ਦਵਿੰਦਰ ਸਿੰਘ ਦੀ ਪਾਰਥਿਵ ਦੇਹ ਭਾਰਤ ਲਿਆਉਣ ਦੀ ਮੰਗ ਕੀਤੀ ਜਾ ਰਹੀ ਹੈ।









