ਖ਼ਬਰਿਸਤਾਨ ਨੈੱਟਵਰਕ: ਹਰਿਆਣਾ ਦੇ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸਰਕਾਰ ਨੇ ਦੁਰਗਾਸ਼ਟਮੀ ਦੇ ਕਾਰਨ ਇਹ ਫੈਸਲਾ ਲਿਆ ਹੈ। ਜਿਸ ਤਹਿਤ 5 ਅਪ੍ਰੈਲ ਨੂੰ ਸੂਬੇ ਦੇ ਸਾਰੇ ਸਰਕਾਰੀ ਸਕੂਲ 2 ਘੰਟੇ ਦੀ ਦੇਰੀ ਨਾਲ ਲੱਗਣਗੇ। ਆਮ ਦਿਨਾਂ ਵਿੱਚ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2.30 ਵਜੇ ਤੱਕ ਲਗਦੇ ਸਨ। ਪਰ ਹੁਣ ਸਕੂਲ ਸ਼ਨੀਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2.30 ਵਜੇ ਤੱਕ ਹੋਣਗੇ।
ਸੈਕੰਡਰੀ ਸਿੱਖਿਆ ਡਾਇਰੈਕਟੋਰੇਟ, ਪੰਚਕੂਲਾ ਦੇ ਸਹਾਇਕ ਡਾਇਰੈਕਟਰ ਨੇ ਰਾਜ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਡੀਈਓ) ਅਤੇ ਜ਼ਿਲ੍ਹਾ ਐਲੀਮੈਂਟਰੀ ਸਿੱਖਿਆ ਅਫ਼ਸਰ (ਡੀਈਈਓ) ਨੂੰ ਇੱਕ ਪੱਤਰ ਜਾਰੀ ਕੀਤਾ ਹੈ। ਜਿਸ ਵਿੱਚ ਆਦੇਸ਼ ਦਿੱਤੇ ਗਏ ਸਨ ਕਿ ਦੁਰਗਾ ਅਸ਼ਟਮੀ ਵਾਲੇ ਦਿਨ 5 ਅਪ੍ਰੈਲ (ਸ਼ਨੀਵਾਰ) ਨੂੰ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ।