ਰੂਪਨਗਰ 'ਚ ਭਾਰੀ ਮੀਂਹ ਕਾਰਣ ਸਕੂਲਾਂ 'ਚ 10 ਨੂੰ ਛੁੱਟੀ
ਖਬਰਿਸਤਾਨ ਨੈੱਟਵਰਕ ਰੂਪਨਗਰ- ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਲੋਕਾਂ ਦਾ ਜੀਵਨ ਬੁਰੀ ਤਰਾਂ ਪ੍ਰਭਾਵਤ ਹੋ ਰਿਹਾ ਹੈ, ਸੜਕਾਂ ਤੇ ਲੋਕਾਂ ਦੇ ਘਰਾਂ ਵਿਚ ਪਾਣੀ ਭਰ ਗਿਆ ਹੈ। ਦੱਸ ਦੇਈਏ ਕਿ ਪੂਰੇ ਪੰਜਾਬ ਵਿੱਚ ਬੀਤੇ ਦਿਨਾਂ ਤੋਂ ਲਗਾਤਾਰ ਬਾਰਸ਼ ਹੋ ਰਹੀ ਹੈ, ਇਸ ਦੇ ਮੱਦੇਨਜ਼ਰ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ), ਰੂਪਨਗਰ ਨੇ ਪੱਤਰ ਨੰ.2023/188185, ਮਿਤੀ.09-07-2023 ਰਾਹੀਂ ਰਿਪੋਰਟ ਕੀਤੀ ਹੈ ਕਿ ਭਾਰੀ ਬਾਰਿਸ਼ ਹੋਣ ਕਾਰਨ ਜਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ, ਪਿੰਡਾਂ ਅਤੇ ਸ਼ਹਿਰਾਂ ਦੇ ਕਾਫੀ ਹਿੱਸੇ ਵਿੱਚ ਪਾਣੀ ਭਰ ਗਿਆ ਹੈ। ਇਸ ਕਾਰਨ ਬੱਚਿਆਂ ਦਾ ਸਕੂਲ ਆਉਣਾ-ਜਾਣਾ ਬਹੁਤ ਮੁਸ਼ਕਲ ਹੈ। ਇਹਨਾਂ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਰੂਪਨਗਰ ਦੇ ਸਮੂਹ ਸਰਕਾਰੀ ਪ੍ਰਾਈਵੇਟ ਸਕੂਲਾਂ ਅਤੇ ਵਿਦਿਅਕ ਅਦਾਰਿਆਂ ਵਿੱਚ 10-07-2023 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
'ropar news','khabristan news','rain alert','school holiday','rupnagar news','school closed'