ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਵਿੱਚ 27 ਅਕਤੂਬਰ, ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਪੰਜਾਬ ਸਰਕਾਰ ਦੇ ਪਰਸਨਲ ਵਿਭਾਗ ਵੱਲੋਂ ਜਾਰੀ ਅਧਿਕਾਰਤ ਨੋਟੀਫਿਕੇਸ਼ਨ ਮੁਤਾਬਕ, ਇਸ ਦਿਨ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਥਿਤ ਸਾਰੇ ਸਰਕਾਰੀ ਦਫ਼ਤਰ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਤੋਂ ਇਲਾਵਾ, ਬੈਂਕ ਅਤੇ ਵਿੱਤੀ ਅਦਾਰਿਆਂ ਵਿੱਚ ਵੀ ਛੁੱਟੀ ਰਹੇਗੀ।
ਇਹ ਹੁਕਮ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜਾਰੀ ਕੀਤੇ ਗਏ ਹਨ ਅਤੇ ਸਬੰਧਤ ਵਿਭਾਗਾਂ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ।









