ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰਾਂ ਵਾਸਤੇ ਸੰਗਤ ਨੂੰ ਅਪੀਲ ਕੀਤੀ ਹੈ। ਸ੍ਰੀ ਗੁਰੂ ਰਾਮਦਾਸ ਜੀ ਦੀ ਵਰੋਸਾਈ ਇਤਿਹਾਸਕ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੁਸ਼ੋਭਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਚ ਲੱਖਾਂ ਸੰਗਤਾਂ ਰੋਜ਼ਾਨਾ ਪ੍ਰਸ਼ਾਦਾਂ ਛਕਦੀਆਂ ਹਨ।
ਕਮੇਟੀ ਨੇ ਅਪੀਲ ਕੀਤੀ ਹੈ ਕਿ ਮਨੁੱਖੀ ਏਕਤਾ ਤੇ ਬਰਾਬਰੀ ਦਾ ਪ੍ਰਤੀਕ ਇਹ ਪਵਿੱਤਰ ਗੁਰੂ ਕਾ ਲੰਗਰ ਸੰਗਤ ਵਲੋਂ ਭੇਜੀ ਮਾਇਆ ਤੇ ਰਸਦਾਂ ਨਾਲ ਚਲਦਾ ਹੈ। ਇਸ ਲਈ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰਾਂ ਲਈ ਆਪਣੀ ਕਿਰਤ ਕਮਾਈ ਵਿਚੋਂ ਸਮਰੱਥਾ ਮੁਤਾਬਕ ਕਣਕ, ਹੋਰ ਰਸਦਾਂ ਅਤੇ ਮਾਇਆ ਭੇਜ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ।
ਇਸ ਦੇ ਨਾਲ ਸੰਗਤਾਂ ਨੂੰ ਇਹ ਬੇਨਤੀ ਵੀ ਕੀਤੀ ਗਈ ਹੈ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰਾਂ ਦੇ ਨਾਂ ਉਤੇ ਕਿਸੇ ਨੂੰ ਵੀ ਰਸਦਾਂ ਇਕੱਠੀਆਂ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਜੋ ਵੀ ਸੰਗਤ ਮਾਇਆ ਤੇ ਰਸਦਾਂ ਗੁਰੂ ਦੇ ਲੰਗਰਾਂ ਵਾਸਤੇ ਦੇਣ, ਉਹ ਰਸੀਦ ਜ਼ਰੂਰ ਪ੍ਰਾਪਤ ਕਰਨ।