ਮੱਧ ਪ੍ਰਦੇਸ਼ ਦੇ ਕਟਨੀ ਜ਼ਿਲ੍ਹੇ ਵਿਚ ਇਕ ਅਧਿਆਪਕ ਦੀ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ | ਅਧਿਆਪਕ ਵੀਡੀਓ ਦੇ ਵਿਚ ਵਿਦਿਆਰਥੀਆਂ ਨੂੰ ਕਥਿਤ ਤੌਰ ‘ਤੇ ਸ਼ਰਾਬ ਪਿਲਾ ਰਿਹਾ ਸੀ | ਵਾਇਰਲ ਵੀਡੀਓ ਤੇ ਨੋਟਿਸ ਲੈਂਦਿਆਂ ਸਰਕਾਰੀ ਸਕੂਲ ਦੇ ਅਧਿਆਪਕ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ।
ਵੀਡੀਓ ਵਾਇਰਲ ਹੋਣ ਤੋਂ ਬਾਅਦ ਅਧਿਕਾਰੀਆਂ ਨੇ ਤੁਰੰਤ ਲਿਆ ਐਕਸ਼ਨ
ਜਾਣਕਾਰੀ ਦਿੰਦੇ ਹੋਏ ਇੱਕ ਅਧਿਕਾਰੀ ਨੇ ਦੱਸਿਆ ਕਿ ਬੜਵਾਰਾ ਬਲਾਕ ਦੇ ਅਧੀਨ ਆਉਂਦੇ ਪਿੰਡ ਖਿਰਹਨੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਲਾਲ ਨਵੀਨ ਪ੍ਰਤਾਪ ਸਿੰਘ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਸਾਹਮਣੇ ਆਇਆ ਹੈ, ਜਿਸ ਵਿੱਚ ਉਹ ਕਥਿਤ ਤੌਰ ‘ਤੇ ਵਿਦਿਆਰਥੀਆਂ ਨੂੰ ਸ਼ਰਾਬ ਪਿਲਾ ਰਿਹਾ ਹੈ।
ਅਧਿਕਾਰੀ ਨੇ ਕਿਹਾ ਕਿ ਵੀਡੀਓ ਦਾ ਨੋਟਿਸ ਲੈਂਦੇ ਹੋਏ ਜ਼ਿਲ੍ਹਾ ਕੁਲੈਕਟਰ ਦਿਲੀਪ ਕੁਮਾਰ ਯਾਦਵ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਓਪੀ ਸਿੰਘ ਨੂੰ ਅਧਿਆਪਕ ਵਿਰੁੱਧ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਸਨ।
ਉਨ੍ਹਾਂ ਕਿਹਾ ਕਿ ਵੀਡੀਓ ਵੱਖ-ਵੱਖ ਬਲਾਕਾਂ ਦੇ ਅਧਿਕਾਰੀਆਂ ਨੂੰ ਭੇਜਿਆ ਗਿਆ ਸੀ ਅਤੇ ਬਾਅਦ ਵਿੱਚ ਅਧਿਆਪਕ ਦੀ ਪਛਾਣ ਲਾਲ ਨਵੀਨ ਪ੍ਰਤਾਪ ਸਿੰਘ ਵਜੋਂ ਹੋਈ। ਇਸ ਤੋਂ ਬਾਅਦ ਉਸ ਨੂੰ ਮੁਅੱਤਲ ਕਰ ਦਿੱਤਾ ਗਿਆ।
ਅਧਿਕਾਰੀ ਨੇ ਕਿਹਾ ਕਿ ਲਾਲ ਨਵੀਨ ਪ੍ਰਤਾਪ ਸਿੰਘ ਨੂੰ ਮੱਧ ਪ੍ਰਦੇਸ਼ ਸਿਵਲ ਸੇਵਾਵਾਂ ਨਿਯਮਾਂ ਤਹਿਤ ਦੁਰਵਿਵਹਾਰ, ਬੱਚਿਆਂ ਨੂੰ ਸ਼ਰਾਬ ਪੀਣ ਲਈ ਉਤਸ਼ਾਹਿਤ ਕਰਨ ਅਤੇ ਇੱਕ ਅਧਿਆਪਕ ਦੀ ਸ਼ਾਨ ਨੂੰ ਢਾਹ ਲਾਉਣ ਦੇ ਦੋਸ਼ਾਂ ਤਹਿਤ ਤੁਰੰਤ ਮੁਅੱਤਲ ਕਰ ਦਿੱਤਾ ਗਿਆ। ਇਸ ਵਾਇਰਲ ਵੀਡੀਓ ਦੀ ਹਰ ਕੋਈ ਨਿੰਦਾ ਕਰ ਰਿਹਾ |