ਖਬਰਿਸਤਾਨ ਨੈੱਟਵਰਕ ਸ਼੍ਰੀ ਮੁਕਤਸਰ ਸਾਹਿਬ- ਪੰਜਾਬ ਦੀ ਜੇਲ ਵਿਚ ਬੰਦ ਅੱਜ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਸ਼੍ਰੀ ਮੁਕਤਸਰ ਸਾਹਿਬ ਦੀ ਕੋਰਟ ਵਿਚ ਪੇਸ਼ ਕੀਤਾ ਗਿਆ। ਇਸ ਦੌਰਾਨ ਪੁਲਸ ਨੂੰ ਜੱਗੂ ਦਾ 2 ਦਿਨ ਦਾ ਰਿਮਾਂਡ ਮਿਲਿਆ।
ਕਾਬਿਲੇ ਗੌਰ ਹੈ ਕਿ ਜੱਗੂ ਉਤੇ ਲਾਰੈਂਸ ਬਿਸ਼ਨੋਈ ਦੇ ਨਾਂ 'ਤੇ ਫੋਨ ਕਾਲ ਜ਼ਰੀਏ 30 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਹਨ। ਇਸ ਮਾਮਲੇ ਵਿਚ ਅੱਜ ਸ੍ਰੀ ਮੁਕਤਸਰ ਸਾਹਿਬ ਪੁਲਸ ਇਸ ਨੂੰ ਕੋਰਟ ਲੈ ਕੇ ਆਈ।
ਜ਼ਿਕਰਯੋਗ ਹੈ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਨਾਂ ਮੁੂਸੇਵਾਲਾ ਕਤਲਕਾਂਡ 'ਚ ਵੀ ਸ਼ਾਮਲ ਹੈ। ਇਸ ਮਾਮਲੇ ਵਿਚ ਵੀ ਉਸ ਦੀ ਪਹਿਲਾਂ ਕੋਰਟ ਵਿਚ ਪੇਸ਼ੀ ਹੋ ਚੁੱਕੀ ਹੈ। ਦੱਸ ਦੇਈਏ ਕਿ ਰਿਮਾਂਡ ਦੌਰਾਨ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
ਖਬਰਿਸਤਾਨ ਪੰਜਾਬੀ ਨਾਲ ਜੁੜਨ ਲਈ ਕਲਿੱਕ ਕਰੋ
https://chat.whatsapp.com/IYWIxWuOGlq3AzG0mGNpz0