ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੀ ਹਵੇਲੀ ‘ਚ ਐਂਟਰੀ ਹੋ ਗਈ ਹੈ। ਦੱਸ ਦੇਈਏ ਕਿ ਛੋਟਾ ਸਿੱਧੂ ਮੂਸੇਵਾਲਾ ਆਪਣੀ ਹਵੇਲੀ ਵਿੱਚ ਆ ਗਿਆ ਹੈ । ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਲਿਆਂ ਵੱਲੋਂ ਛੋਟੇ ਸਿੱਧੂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਅਤੇ ਨਵਜੰਮੇ ਬੱਚੇ ਨੂੰ ਬਠਿੰਡਾ ਦੇ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਜਦੋਂ ਦੋਵਾਂ ਨੂੰ ਛੁੱਟੀ ਮਿਲੀ ਤਾਂ ਪਿੰਡ ਦੀਆਂ ਔਰਤਾਂ ਨੇ ਗਿੱਧਾ ਅਤੇ ਭੰਗੜਾ ਪਾ ਕੇ ਖੁਸ਼ੀ ਮਨਾਈ।
ਹਵੇਲੀ ਵਿਚ ਜਸ਼ਨ ਦੇ ਮਹੌਲ
ਮੂਸੇਵਾਲਾ ਦੀ ਹਵੇਲੀ ‘ਚ ਵਿਆਹ ਵਰਗਾ ਮਾਹੌਲ ਹੈ ਤੇ ਜਸ਼ਨ ਮਨਾਏ ਜਾ ਰਹੇ ਹਨ। ਪਰਿਵਾਰਕ ਮੈਂਬਰਾਂ ਨੇ ਹਵੇਲੀ ਅਤੇ ਪੁਰਾਣੇ ਘਰ ਨੂੰ ਖੂਬਸੂਰਤੀ ਨਾਲ ਸਜਾਇਆ ਹੈ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੀ ਮਾਂ ਨੇ IVF ਤਕਨੀਕ ਰਾਹੀਂ ਬੱਚੇ ਨੂੰ ਜਨਮ ਦਿੱਤਾ ਹੈ।