ਖਬਰਿਸਤਾਨ ਨੈੱਟਵਰਕ, ਚੰਡੀਗੜ੍ਹ– ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲਾ ਨੇ ਜਿਉਂਦੇ ਜੀਅ ਦੁਨੀਆ ਭਰ ’ਚ ਵੱਡੇ ਰਿਕਾਰਡ ਕਾਇਮ ਕੀਤੇ ਸਨ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਵੀ ਉਸ ਦੇ ਗੀਤ ਨਵੇਂ ਰਿਕਾਰਡ ਬਣਾ ਰਹੇ ਹਨ। ਹੁਣ ਇਸ ਲਿਸਟ ’ਚ ਸਿੱਧੂ ਦੇ ਹਿੱਸੇ ਇਕ ਹੋਰ ਕਾਮਯਾਬੀ ਆਈ ਹੈ।
ਜਾਣਕਾਰੀ ਅਨੁਸਾਰ ਸਪੌਟੀਫਾਈ ’ਤੇ ਸਿੱਧੂ ਮੂਸੇ ਵਾਲਾ ਦੇ ਗੀਤ 2 ਬਿਲੀਅਨ ਯਾਨੀ 200 ਕਰੋੜ ਤੋਂ ਵੱਧ ਵਾਰ ਸੁਣੇ ਜਾ ਚੁੱਕੇ ਹਨ। ਅਜਿਹਾ ਕਰਨ ਵਾਲਾ ਸਿੱਧੂ ਇਕੋ-ਇਕ ਪੰਜਾਬੀ ਆਰਟਿਸਟ ਬਣ ਗਿਆ ਹੈ।ਇਸ ਗੱਲ ਦੀ ਜਾਣਕਾਰੀ ਟਵਿਟਰ ’ਤੇ ਡੀ. ਐੱਚ. ਐੱਚ. ਰਿਕਾਰਡਸ ਨਾਂ ਦੇ ਪੇਜ ਨੇ ਦਿੱਤੀ ਹੈ। ਮੌਜੂਦਾ ਸਮੇਂ ’ਚ ਸਿੱਧੂ ਮੂਸੇ ਵਾਲਾ ਨੂੰ ਇਕ ਮਹੀਨੇ ’ਚ 79 ਲੱਖ ਤੋਂ ਵੱਧ ਵਾਰ ਸੁਣਿਆ ਜਾ ਰਿਹਾ ਹੈ।
ਦੱਸ ਦੇਈਏ ਕਿ ਸਿੱਧੂ ਮੂਸੇ ਵਾਲਾ ਦਾ 29 ਮਈ, 2022 ਨੂੰ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਦੇ ਪਰਿਵਾਰ ਵਲੋਂ 19 ਮਾਰਚ ਨੂੰ ਸਿੱਧੂ ਦੀ ਪਹਿਲੀ ਬਰਸੀ ਮਨਾਈ ਜਾ ਰਹੀ ਹੈ। ਸਿੱਧੂ ਦੀ ਬਰਸੀ ਮਾਨਸਾ ਦੀ ਅਨਾਜ ਮੰਡੀ ਵਿਖੇ ਰੱਖੀ ਗਈ ਹੈ। ਸਿੱਧੂ ਦਾ ਪਰਿਵਾਰ ਲਗਾਤਾਰ ਆਪਣੇ ਪੁੱਤ ਦੇ ਇਨਸਾਫ ਦੀ ਮੰਗ ਕਰ ਰਿਹਾ ਹੈ।
ਖਬਰਿਸਤਾਨ ਪੰਜਾਬੀ ਨਾਲ ਜੁੜਨ ਲਈ ਕਲਿੱਕ ਕਰੋ
https://chat.whatsapp.com/IYWIxWuOGlq3AzG0mGNpz0
ਖਬਰਿਸਤਾਨ ਪੰਜਾਬੀ ਦੇ ਟੈਲੀਗ੍ਰਾਮ ਗਰੁੱਪ ਨਾਲ ਜੁੜਨ ਲਈ ਕਲਿੱਕ ਕਰੋ
https://t.me/+hdfPXo2PROo4NGU1