ਯੂਪੀ ਵਿੱਚ ਇੱਕ ਭਿਆਨਕ ਹਾਦਸੇ ਵਿੱਚ 10 ਲੋਕਾਂ ਦੀ ਮੌਤ ਹੋ ਗਈ ਹੈ। ਦਰਅਸਲ ਇੱਥੇ ਯਾਤਰੀਆਂ ਨਾਲ ਭਰਿਆ ਆਟੋ ਬੇਕਾਬੂ ਹੋ ਕੇ ਪਲਟ ਗਿਆ। ਇਸ ਦੌਰਾਨ ਇਸ ਹਾਦਸੇ 'ਚ 10 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ। ਪੁਲਸ ਨੇ ਜ਼ਖਮੀਆਂ ਨੂੰ ਸੀ.ਐੱਚ.ਸੀ. 'ਚ ਦਾਖਲ ਕਰਵਾਇਆ, ਜਦਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਆਟੋ ਪਲਟ ਕੇ ਦੂਰ ਜਾ ਡਿੱਗਿਆ
ਪੁਲਸ ਨੇ ਦੱਸਿਆ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਆਟੋ ਪਲਟ ਕੇ ਦੂਰ ਜਾ ਡਿੱਗਿਆ। ਨਾਲ ਹੀ ਆਟੋ ਦੇ ਅੰਦਰ ਬੈਠੇ ਸਵਾਰੀਆਂ ਬਾਹਰ ਡਿੱਗ ਪਈਆਂ। ਆਟੋ ਬਿਲਗਰਾਮ ਵੱਲ ਜਾ ਰਿਹਾ ਸੀ। ਇਸ ਦੌਰਾਨ ਉਹ ਅਚਾਨਕ ਕੰਟਰੋਲ ਗੁਆ ਬੈਠਾ ਅਤੇ ਸੜਕ 'ਤੇ ਪਲਟ ਗਿਆ। ਉਦੋਂ ਪਿੱਛੇ ਆ ਰਹੇ ਡੀਸੀਐਮ ਨੇ ਆਟੋ ਨੂੰ ਕੁਚਲ ਦਿੱਤਾ। ਇਸ ਹਾਦਸੇ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।
ਆਟੋ 'ਚ 15 ਲੋਕ ਸਨ ਸਵਾਰ
ਆਟੋ 'ਚ ਕੁੱਲ 15 ਲੋਕ ਸਵਾਰ ਸਨ। ਐਸਪੀ ਨੀਰਜ ਕੁਮਾਰ ਜਾਦੌਨ ਨੇ ਦੱਸਿਆ ਕਿ ਘਟਨਾ ਦੁਪਹਿਰ 12.30 ਵਜੇ ਦੀ ਹੈ। ਜੋ ਵੀ ਦੋਸ਼ੀ ਹੋਵੇਗਾ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਮਰਨ ਵਾਲਿਆਂ 'ਚ ਛੋਟੇ ਬੱਚੇ ਵੀ ਸ਼ਾਮਲ ਹਨ। ਸੀਐਮ ਯੋਗੀ ਨੇ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਅਧਿਕਾਰੀਆਂ ਨੂੰ ਮੌਕੇ 'ਤੇ ਪੁੱਜਣ ਦੇ ਨਿਰਦੇਸ਼ ਦਿੱਤੇ ਹਨ।