ਉੱਤਰ ਪ੍ਰਦੇਸ਼ ਦੇ ਪੀਲੀਭੀਤ 'ਚ ਮੈਗੀ ਖਾਣ ਨਾਲ 10 ਸਾਲ ਦੇ ਬੱਚੇ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਪਰਿਵਾਰ ਦੇ 6 ਲੋਕ ਫੂਡ ਪੁਆਇਜ਼ਨਿੰਗ ਦਾ ਸ਼ਿਕਾਰ ਹੋ ਗਏ। ਪਰਿਵਾਰਕ ਮੈਂਬਰਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਇਸ ਘਟਨਾ ਤੋਂ ਬਾਅਦ ਹੜਕੰਪ ਮਚ ਗਿਆ ਹੈ।
6 ਲੋਕ ਫੂਡ ਪੁਆਇਜ਼ਨਿੰਗ ਦਾ ਸ਼ਿਕਾਰ
ਜਾਣਕਾਰੀ ਮੁਤਾਬਕ ਪਰਿਵਾਰ ਦੇ ਸਾਰੇ ਮੈਂਬਰਾਂ ਦੀ ਮੈਗੀ ਖਾਣ ਤੋਂ ਬਾਅਦ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਸਾਰਿਆਂ ਨੂੰ ਤੁਰੰਤ ਇਲਾਜ ਲਈ ਸਥਾਨਕ ਹਸਪਤਾਲ ਲਿਜਾਇਆ ਗਿਆ ਪਰ ਇਲਾਜ 'ਚ ਸੁਧਾਰ ਨਾ ਹੋਣ ਕਾਰਨ ਉਨ੍ਹਾਂ ਨੂੰ ਸੀ.ਐਚ.ਸੀ ਪੂਰਨਪੁਰ ਲਿਜਾਇਆ ਗਿਆ। ਪਰਿਵਾਰ ਦੇ ਬਾਕੀ ਮੈਂਬਰ ਇਲਾਜ ਤੋਂ ਬਾਅਦ ਠੀਕ ਹੋ ਗਏ ਪਰ ਉਲਟੀਆਂ ਅਤੇ ਦਸਤ ਲੱਗਣ ਕਾਰਨ ਰੋਹਨ ਦੀ ਮੌਤ ਹੋ ਗਈ।