ਮੋਹਾਲੀ ਸਥਿਤ ਇੰਟੈਲੀਜੈਂਸ ਵਿੰਗ ਦੇ ਹੈੱਡਕੁਆਰਟਰ ‘ਤੇ ਕਲ ਸ਼ਾਮ ਹੋਇਆ ਅੱਤਵਾਦੀ ਹਮਲਾ, DGP ਨੇ ਕਹਿ ਇਹ ਗੱਲ

 ਮੋਹਾਲੀ ਸਥਿਤ ਇੰਟੈਲੀਜੈਂਸ ਵਿੰਗ ਦੇ ਹੈੱਡਕੁਆਰਟਰ ‘ਤੇ ਕਲ ਸ਼ਾਮ ਹੋਇਆ ਅੱਤਵਾਦੀ ਹਮਲਾ, DGP ਨੇ ਕਹਿ ਇਹ ਗੱਲ

ਹਮਲੇ ਤੋਂ ਬਾਅਦ ਰਾਸ਼ਟਰੀ ਜਾਂਚ ਏਜੰਸੀ ਵੀ ਇਸ ਸੀ ਜਾਂਚ ‘ਚ ਸ਼ਾਮਲ ਹੋ ਗਈ

ਖ਼ਬਰਿਸਤਾਨ ਨੈੱਟਵਰਕ – ਪੰਜਾਬ ਪੁਲਿਸ ਦੇ ਮੋਹਾਲੀ ਸਥਿਤ ਇੰਟੈਲੀਜੈਂਸ ਵਿੰਗ ਦੇ ਹੈੱਡਕੁਆਰਟਰ ‘ਤੇ ਹੋਏ ਹਮਲੇ ਪਿੱਛੇ ਅੱਤਵਾਦੀਆਂ ਦੇ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਹਮਲਾ ਰਾਕੇਟ ਪ੍ਰੋਪੇਲਡ ਗ੍ਰੇਨੇਡ (RPG) ਹਮਲੇ ਕਾਰਨ ਸੀਨੀਅਰ ਅਧਿਕਾਰੀ ਜਾਂਚ ਵਿੱਚ ਲੱਗੇ ਹੋਏ ਹਨ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਹਮਲਾ ਹੈੱਡਕੁਆਰਟਰ ਦੀ ਇਮਾਰਤ ਦੇ ਬਾਹਰੋਂ ਕੀਤਾ ਗਿਆ ਸੀ।

ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਨੇ

ਪੁਲਿਸ ਮੁਤਾਬਕ ਇਹ ਹਮਲਾ ਕਰੀਬ 80 ਮੀਟਰ ਦੀ ਦੂਰੀ ਤੋਂ ਹੋਇਆ। ਪੁਲਿਸ ਨੇ ਹਮਲੇ ਦੇ ਸਮੇਂ ਇੱਕ ਕਾਰ ਨੂੰ ਬਾਹਰ ਘੁੰਮਦੇ ਦੇਖਿਆ ਹੈ। ਇਸ ਕਾਰ ਤੋਂ ਹਮਲਾ ਹੋਣ ਦੀ ਸੰਭਾਵਨਾ ਹੈ। ਹਮਲੇ ਤੋਂ ਬਾਅਦ ਇਹ ਕਾਰ ਉਥੋਂ ਗਾਇਬ ਹੋ ਗਈ। ਇਸ ‘ਚ 2 ਸ਼ੱਕੀ ਹੋਣ ਦੀ ਖਬਰ ਹੈ। ਇਸ ਦੇ ਲਈ ਹੈੱਡਕੁਆਰਟਰ ਦੇ ਸਾਹਮਣੇ ਵਾਲੀ ਪਾਰਕਿੰਗ ਦੀ ਵਰਤੋਂ ਕੀਤੇ ਜਾਣ ਦੀ ਸੰਭਾਵਨਾ ਹੈ। ਅਣਪਛਾਤੇ ਹਮਲਾਵਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਤੋਂ ਬਾਅਦ ਖੁਫੀਆ ਵਿਭਾਗ ਇਲਾਕੇ ਦੇ ਸੀਸੀਟੀਵੀ ਫੁਟੇਜ, ਮੋਬਾਈਲ ਟਾਵਰ ਦੀ ਜਾਂਚ ਕਰ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਮੋਹਾਲੀ ਧਮਾਕਾ ਉਨ੍ਹਾਂ ਲੋਕਾਂ ਨੇ ਕਰਵਾਇਆ ਜੋ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ।

NIA ਦੀ ਟੀਮ ਆਈ ਜਾਂਚ ਲਈ

ਹਮਲੇ ਤੋਂ ਬਾਅਦ ਰਾਸ਼ਟਰੀ ਜਾਂਚ ਏਜੰਸੀ (NIA) ਵੀ ਇਸ ਵਿਚ ਸ਼ਾਮਲ ਹੋ ਗਈ। NIA ਦੀ ਇੱਕ ਟੀਮ ਪੰਜਾਬ ਇੰਟੈਲੀਜੈਂਸ ਦੇ ਦਫ਼ਤਰ ਆ ਰਹੀ ਹੈ। ਉਹ ਇਸ ਦੀ ਵੀ ਜਾਂਚ ਕਰੇਗਾ। ਪੁਲਿਸ ਦੀ ਚਿੰਤਾ ਇਸ ਲਈ ਜ਼ਿਆਦਾ ਹੈ ਕਿਉਂਕਿ ਜਿਨ੍ਹਾਂ ਹਥਿਆਰਾਂ ਤੋਂ ਹਮਲਾ ਕੀਤਾ ਗਿਆ ਸੀ, ਉਨ੍ਹਾਂ ਦੀ ਵਰਤੋਂ ਅਫਗਾਨਿਸਤਾਨ ਵਿਚ ਜਾਂਦੀ ਹੈ । ਇਸ ਤੋਂ ਇਲਾਵਾ ਰੂਸ-ਯੂਕਰੇਨ ਯੁੱਧ ‘ਚ ਵੀ ਇਨ੍ਹਾਂ ਦੀ ਵਰਤੋਂ ਦੀ ਚਰਚਾ ਹੈ।

ਮੁੱਖਮੰਤਰੀ ਨੇ ਮੰਗੀ ਜਾਂਚ ਦੀ ਰਿਪੋਰਟ

ਇਸ ਦੇ ਨਾਲ ਹੀ DGP ਵੀਕੇ ਭਾਵਰਾ ਨੇ ਕਿਹਾ ਕਿ ਇਸ ਹਮਲੇ ਨਾਲ ਜ਼ਿਆਦਾ ਨੁਕਸਾਨ ਨਹੀਂ ਹੋਇਆ ਹੈ। ਇਹ ਹਮਲਾ ਥੋੜ੍ਹੀ ਦੂਰੀ ਤੋਂ ਕੀਤਾ ਗਿਆ ਹੈ। ਇਸ ਹਮਲੇ ਤੋਂ ਬਾਅਦ ਪੂਰੇ ਪੰਜਾਬ ਨੂੰ ਹਾਈ ਅਲਰਟ ‘ਤੇ ਕਰ ਦਿੱਤਾ ਗਿਆ ਹੈ। ਮੋਹਾਲੀ ਅਤੇ ਚੰਡੀਗੜ੍ਹ ਨਾਲ ਲੱਗਦੀ ਸਰਹੱਦ ‘ਤੇ ਸਖਤੀ ਵਧਾ ਦਿੱਤੀ ਗਈ ਹੈ। ਇੱਥੇ ਲਗਾਤਾਰ ਚੈਕਿੰਗ ਜਾਰੀ ਹੈ। ਹਮਲੇ ਦਾ ਪਤਾ ਲੱਗਦਿਆਂ ਹੀ ਸੀਐਮ ਭਗਵੰਤ ਮਾਨ ਹਰਕਤ ਵਿੱਚ ਆ ਗਏ। ਉਨ੍ਹਾਂ ਇਸ ਸਬੰਧੀ ਡੀਜੀਪੀ ਵੀਕੇ ਭਾਵਰਾ ਤੋਂ ਰਿਪੋਰਟ ਮੰਗੀ ਹੈ। ਫਿਲਹਾਲ ਪੁਲਿਸ ਹਥਿਆਰਾਂ ਦੀ ਜਾਂਚ ਕਰ ਰਹੀ ਹੈ। ਇਸ ਦੇ ਲਈ ਫੋਰੈਂਸਿਕ ਮਾਹਿਰਾਂ ਦੀ ਮਦਦ ਲਈ ਜਾ ਰਹੀ ਹੈ। ਇਸ ਦੇ ਨਾਲ ਹੀ ਕੱਲ੍ਹ ਪੁਲਿਸ ਨੇ ਬੰਬ ਨਿਰੋਧਕ ਦਸਤੇ ਨੂੰ ਬੁਲਾ ਕੇ ਜਾਂਚ ਕਰਵਾਈ।

 

 

Digiqole ad