ਪੰਜਾਬ ਸਰਕਾਰ ਵੱਲੋਂ 28 ਨਵੰਬਰ ਨੂੰ ਸੂਬੇ ਦੇ ਤਿੰਨ ਸ਼ਹਿਰਾਂ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਵਿੱਚ ਪਟਿਆਲਾ, ਬਾਘਾ ਪੁਰਾਣਾ ਅਤੇ ਧਰਮਕੋਟ ਸ਼ਾਮਲ ਹਨ।
ਦਰਅਸਲ, ਇਨ੍ਹਾਂ ਇਲਾਕਿਆਂ ਵਿੱਚ 28 ਨਵੰਬਰ ਨੂੰ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੀਆਂ ਆਮ ਤੇ ਜ਼ਿਮਨੀ ਚੋਣਾਂ ਕਰਵਾਈਆਂ ਜਾਣੀਆਂ ਹਨ। ਇਸ ਦੇ ਮੱਦੇਨਜ਼ਰ ਸਰਕਾਰ ਨੇ ਇਹ ਫੈਸਲਾ ਲਿਆ ਹੈ।ਦੱਸ ਦੇਈਏ ਕਿ ਪਟਿਆਲਾ ਦੇ 30 ਵਾਰਡਾਂ, ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਧਰਮਕੋਟ ਦੇ 7 ਵਾਰਡਾਂ ਵਿੱਚ ਵੋਟਿੰਗ ਹੋਵੇਗੀ।
ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਤਹਿਤ ਵੀ ਲਾਗੂ ਰਹੇਗੀ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਸੰਸਥਾਵਾਂ ਵਿੱਚ ਕੰਮ ਕਰਨ ਵਾਲੇ ਯੋਗ ਵੋਟਰ ਕਰਮਚਾਰੀਆਂ ਨੂੰ ਵੀ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਲੈਣ ਦੀ ਇਜਾਜ਼ਤ ਦਿੱਤੀ ਹੈ।
ਇਸ ਲਈ ਕਰਮਚਾਰੀਆਂ ਨੂੰ ਆਪਣਾ ਵੋਟਰ ਕਾਰਡ ਸਬੰਧਤ ਅਧਿਕਾਰੀ ਕੋਲ ਪੇਸ਼ ਕਰਨਾ ਹੋਵੇਗਾ। ਖ਼ਾਸ ਗੱਲ ਇਹ ਹੈ ਕਿ ਇਹ ਛੁੱਟੀ ਕਰਮਚਾਰੀਆਂ ਦੀ ਆਮ ਛੁੱਟੀ ਵਿੱਚੋਂ ਨਹੀਂ ਕੱਟੀ ਜਾਵੇਗੀ।









