ਪੰਜਾਬ ਵਿੱਚ ਦੀਵਾਲੀ ਤੋਂ ਬਾਅਦ ਵੀ ਛੁੱਟੀਆਂ ਦਾ ਸਿਲਸਿਲਾ ਜਾਰੀ ਰਹੇਗਾ। ਦੱਸ ਦੇਈਏ ਕਿ ਪੰਜਾਬ ਵਿੱਚ 15, 16 ਅਤੇ 17 ਨਵੰਬਰ ਨੂੰ ਛੁੱਟੀ ਹੋਵੇਗੀ। ਛੁੱਟੀਆਂ ਦੀ ਸੂਚੀ ਅਨੁਸਾਰ 15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਹੈ, ਜਿਸ ਦਿਨ ਛੁੱਟੀ ਹੋਵੇਗੀ। ਇਸ ਤੋਂ ਬਾਅਦ 16 ਨਵੰਬਰ (ਸ਼ਨੀਵਾਰ) ਨੂੰ ਸਰਦਾਰ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਹੈ, ਜਿਸ ਕਾਰਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਦਕਿ 17 ਨਵੰਬਰ ਨੂੰ ਐਤਵਾਰ ਦੀ ਛੁੱਟੀ ਹੋਵੇਗੀ। ਇਸ ਦੌਰਾਨ ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ।
ਕਰਤਾਰ ਸਿੰਘ ਸਰਾਭਾ ਦਾ ਜਨਮ ਲੁਧਿਆਣਾ ਵਿਖੇ ਹੋਇਆ
ਕਰਤਾਰ ਸਿੰਘ ਸਰਾਭਾ ਜੀ ਦਾ ਜਨਮ 24 ਮਈ 1896 ਨੂੰ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਸਰਾਭਾ ਵਿੱਚ ਹੋਇਆ। ਉਹ ਭਾਰਤੀ ਸੁਤੰਤਰਤਾ ਸੰਗਰਾਮ ਦੇ ਮਹਾਨ ਕ੍ਰਾਂਤੀਕਾਰੀ ਸਨ, ਜਿਨ੍ਹਾਂ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਦੇਸ਼ ਦੀ ਆਜ਼ਾਦੀ ਲਈ ਲੜਾਈ ਲੜੀ।