ਪੰਜਾਬ ਦੇ ਤਿੰਨ ਨੈਸ਼ਨਲ ਹਾਈਵੇ ਪ੍ਰਾਜੈਕਟਾਂ ਨੂੰ ਬੰਦ ਕਰਨ ਦੀ ਆਵਾਜ਼ ਬੁੱਧਵਾਰ ਨੂੰ ਸੰਸਦ ਵਿੱਚ ਵੀ ਉਠਾਈ ਗਈ, ਜਿੱਥੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਇਹ ਮੁੱਦਾ ਚੁੱਕਿਆ। ਇੱਕ ਅਸਿਤਾਰਾ ਰਹਿਤ ਸਵਾਲ ਦੇ ਜਵਾਬ ਵਿੱਚ ਕਿ ਕੀ NHAI ਨੇ ਭੂਮੀ ਗ੍ਰਹਿਣ ਵਿੱਚ ਰੁਕਾਵਟਾਂ ਕਾਰਨ 3,303 ਕਰੋੜ ਰੁਪਏ ਦੇ ਲਾਗਤ ਵਾਲੇ ਦੇ ਪ੍ਰੋਜੈਕਟਾਂ ਨੂੰ ਰੱਦ ਕਰ ਦਿੱਤਾ ਹੈ ।
ਨਿਤਿਨ ਗਡਕਰੀ ਨੇ ਕੀਤੀ ਪੁਸ਼ਟੀ
ਜਿਸ ਤੋਂ ਬਾਅਦ ਕੇਂਦਰੀ ਸੜਕੀ ਟਰਾਂਸਪੋਰਟ ਅਤੇ ਹਾਈਵੇਜ਼ ਮੰਤਰੀ ਨਿਤਿਨ ਗਡਕਰੀ ਨੇ ਪੁਸ਼ਟੀ ਕੀਤੀ ਕਿ ਪੰਜਾਬ ਵਿੱਚ ਲੋੜੀਂਦੀ ਜ਼ਮੀਨ ਨਾ ਮਿਲਣ ਕਾਰਨ ਪ੍ਰੋਜੈਕਟਾਂ ਨੂੰ ਰੋਕ ਦਿੱਤਾ ਗਿਆ ਹੈ। ਗਡਕਰੀ ਨੇ ਕਿਹਾ ਕਿ ਕੇਂਦਰ ਵੱਲੋਂ ਪ੍ਰਾਜੈਕਟਾਂ ਨੂੰ ਜਾਰੀ ਰੱਖਣ ਲਈ ਜ਼ਮੀਨ ਐਕਵਾਇਰ ਕਰਨ ਦੀਆਂ ਜ਼ਰੂਰੀ ਲੋੜਾਂ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਨੂੰ ਪ੍ਰਸਤਾਵ ਵੀ ਭੇਜਿਆ ਗਿਆ ਹੈ। ਪੰਜਾਬ ਵਿੱਚ ਹੁਣ ਤੱਕ 52000 ਕਰੋੜ ਰੁਪਏ ਦੀ ਲਾਗਤ ਨਾਲ 1500 ਕਿਲੋਮੀਟਰ ਲੰਬਾ ਕੌਮੀ ਮਾਰਗ ਤਿਆਰ ਕੀਤਾ ਜਾ ਰਿਹਾ ਹੈ।
ਜ਼ਮੀਨ ਐਕੁਆਇਰ ਨਾ ਹੋਣ ਕਾਰਨ NHAI ਨੂੰ ਹੋ ਰਿਹਾ ਨੁਕਸਾਨ
ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੂੰ ਵੀ ਜ਼ਮੀਨ ਐਕਵਾਇਰ ਦੇ ਮੁਆਵਜ਼ੇ ਵਿੱਚ ਦੇਰੀ ਕਾਰਨ ਨੁਕਸਾਨ ਝੱਲਣਾ ਪਿਆ ਹੈ। NHAI ਨਾਲ ਕੀਤੇ ਗਏ ਇਕਰਾਰਨਾਮੇ ਨੂੰ ਖਤਮ ਜਾਂ ਮੁਅੱਤਲ ਕਰਨ ਦੀ ਜਾਣਕਾਰੀ ਪ੍ਰੋਜੈਕਟਾਂ 'ਤੇ ਕੰਮ ਕਰ ਰਹੇ ਠੇਕੇਦਾਰਾਂ ਨੂੰ ਦਿੱਤੀ ਗਈ । ਜਿਸ ਤੋਂ ਬਾਅਦ ਜ਼ਿਆਦਾਤਰ ਠੇਕੇਦਾਰਾਂ ਵੱਲੋਂ NHAI ਤੋਂ ਕਲੇਮ ਵੀ ਮੰਗੇ ਗਏ ਹਨ।
3303 ਕਰੋੜ ਰੁਪਏ ਦੇ 3 ਪ੍ਰੋਜੈਕਟਾਂ ਨੂੰ ਬੰਦ ਕਰਨ ਦਾ ਲਿਆ ਫੈਸਲਾ
ਪੰਜਾਬ ਸਰਕਾਰ ਦੇ ਅਧਿਕਾਰੀਆਂ ਦੇ ਢਿੱਲੇ ਰਵੱਈਏ 'ਤੇ NHAI ਪਹਿਲਾਂ ਹੀ ਨਾਰਾਜ਼ਗੀ ਜ਼ਾਹਰ ਕਰ ਚੁੱਕਾ ਹੈ। ਜਿਸ ਕਾਰਨ NHAI ਨੇ ਪੰਜਾਬ ਵਿੱਚ 3303 ਕਰੋੜ ਰੁਪਏ ਦੇ ਤਿੰਨ ਪ੍ਰੋਜੈਕਟ ਲੁਧਿਆਣਾ-ਰੋਪੜ-ਖਰੜ, ਦੱਖਣੀ ਲੁਧਿਆਣਾ ਬਾਈਪਾਸ ਅਤੇ ਅੰਮ੍ਰਿਤਸਰ ਤੋਂ ਟਾਂਡਾ ਪ੍ਰੋਜੈਕਟ ਬੰਦ ਕਰਨ ਦਾ ਫੈਸਲਾ ਕੀਤਾ ਸੀ।