ਜਲੰਧਰ 'ਚ ਸਕੂਲਾਂ ਵਿੱਚ ਲਗਾਤਾਰ ਤਿੰਨ ਦਿਨ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ | ਚੋਣਾਂ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਸਕੂਲਾਂ ਅਤੇ ਕਾਲਜਾਂ 'ਚ ਚੋਣਾਂ ਦੇ ਮੱਦੇਨਜ਼ਰ ਬੂਥ ਬਣਾਏ ਜਾਣੇ ਹਨ ਉਸ ਦੀਆਂ ਦੀਆਂ ਤਿਆਰੀਆਂ ਨੂੰ ਲੈ ਕੇ ਇਹ ਆਦੇਸ਼ ਜਾਰੀ ਕੀਤੇ ਹਨ |
ਦੱਸ ਦੇਈਏ ਕਿ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਸ਼ੁੱਕਰਵਾਰ 20 ਨੂੰ ਸਕੂਲਾਂ-ਕਾਲਜਾਂ 'ਚ ਚੋਣਾਂ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾਣੀਆਂ ਹਨ | 21 ਦਸੰਬਰ ਨੂੰ ਨਗਰ ਨਿਗਮ ਚੋਣਾਂ ਲਈ ਸਵੇਰ 7 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ ਤੇ ਉਸੇ ਸ਼ਾਮ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ | 23 ਦਸੰਬਰ ਨੂੰ ਐਤਵਾਰ ਦੀ ਛੁੱਟੀ ਰਹੇਗੀ |