• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਹੁਕਮਨਾਮਾ ਸਾਹਿਬ (11 ਨਵੰਬਰ 2023)

11/11/2023 10:35:49 AM Gagan Walia     today hukmanama darbar sahib, guru granth sahib, sachkhand sri harmandir Sahib, amritsar sahib    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਹੁਕਮਨਾਮਾ ਸਾਹਿਬ (11 ਨਵੰਬਰ 2023) 

ਸ਼ਨਿਚਰਵਾਰ, ੨੬ ਕੱਤਕ (ਸੰਮਤ ੫੫੫ ਨਾਨਕਸ਼ਾਹੀ)                                                                                                                                                                                                                                           ੧੧ ਨਵੰਬਰ, ੨੦੨੩   (ਅੰਗ: ੫੦੧)

   ਗੂਜਰੀ ਮਹਲਾ ੫ ॥ 

ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥੧॥ ਰਹਾਉ ॥ ਸਾਧਸੰਗਿ ਉਧਾਰਿ ਇਹੁ ਮਨੁ ਆਠ ਪਹਰ ਆਰਾਧਿ ॥ ਕਾਮੁ ਕ੍ਰੋਧੁੁ ਅਹੰਕਾਰੁ ਬਿਨਸੈ ਮਿਟੈ ਸਗਲ ਉਪਾਧਿ ॥੨॥ ਅਟਲ ਅਛੇਦ ਅਭੇਦ ਸੁਆਮੀ ਸਰਣਿ ਤਾ ਕੀ ਆਉ ॥ ਚਰਣ ਕਮਲ ਅਰਾਧਿ ਹਿਰਦੈ ਏਕ ਸਿਉ ਲਿਵ ਲਾਉ ॥੩॥ ਪਾਰਬ੍ਰਹਮਿ ਪ੍ਰਭਿ ਦਇਆ ਧਾਰੀ ਬਖਸਿ ਲੀਨੑੇ ਆਪਿ ॥ ਸਰਬ ਸੁਖ ਹਰਿ ਨਾਮੁ ਦੀਆ ਨਾਨਕ ਸੋ ਪ੍ਰਭੁ ਜਾਪਿ ॥੪॥੨॥੨੮॥

ਵਿਆਖਿਆ

ਹੇ ਭਾਈ! ਆਪਣੇ ਗੁਰੂ ਦੀ ਸਰਨ ਪੈ ਕੇ ਸਦਾ ਹੀ ਗੋਵਿੰਦ ਦੇ ਗੁਣ ਯਾਦ ਕਰਦਾ ਰਹੁ, ਆਪਣੇ ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਆਰਾਧਨ ਕਰਦਾ ਰਹੁ, ਤੇਰੇ ਮਨ ਦੀ ਹਰੇਕ ਚਿੰਤਾ ਦੂਰ ਹੋ ਜਾਇਗੀ ।੧। ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਜਪਦਾ ਰਹੁ (ਸਿਮਰਨ ਦੀ ਬਰਕਤਿ ਨਾਲ) ਸੁਖ, ਆਤਮਕ ਅਡੋਲਤਾ, ਅਨੰਦ ਪ੍ਰਾਪਤ ਕਰੇਂਗਾ, ਤੈਨੂੰ ਉਹ ਥਾਂ ਮਿਲਿਆ ਰਹੇਗਾ ਜੇਹੜਾ ਤੈਨੂੰ ਸਦਾ ਸੁੱਚਾ ਰੱਖ ਸਕੇ ।੧।ਰਹਾਉ।ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਆਪਣੇ ਇਸ ਮਨ ਨੂੰ (ਵਿਕਾਰਾਂ ਤੋਂ) ਬਚਾਈ ਰੱਖ, ਅੱਠੇ ਪਹਰ ਪਰਮਾਤਮਾ ਦਾ ਆਰਾਧਨ ਕਰਦਾ ਰਹੁ, (ਤੇਰੇ ਅੰਦਰੋਂ) ਕਾਮ ਕਰੋਧ ਅਹੰਕਾਰ ਨਾਸ ਹੋ ਜਾਏਗਾ, ਤੇਰਾ ਹਰੇਕ ਰੋਗ ਦੂਰ ਹੋ ਜਾਏਗਾ ।੨। ਹੇ ਭਾਈ! ਉਸ ਮਾਲਕ-ਪ੍ਰਭੂ ਦੀ ਸਰਨ ਵਿਚ ਟਿਕਿਆ ਰਹੁ ਜੋ ਸਦਾ ਕਾਇਮ ਰਹਿਣ ਵਾਲਾ ਹੈ ਜੋ ਨਾਸ-ਰਹਿਤ ਹੈ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ। ਹੇ ਭਾਈ! ਆਪਣੇ ਹਿਰਦੇ ਵਿਚ ਪ੍ਰਭੂ ਦੇ ਸੋਹਣੇ ਕੋਮਲ ਚਰਨਾਂ ਦਾ ਆਰਾਧਨ ਕਰਿਆ ਕਰ, ਪਰਮਾਤਮਾ ਦੇ ਚਰਨਾਂ ਨਾਲ ਪਿਆਰ ਪਾਈ ਰੱਖ ।੩। ਹੇ ਭਾਈ! ਪਾਰਬ੍ਰਹਮ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ ਉਹਨਾਂ ਨੂੰ ਉਸ ਨੇ ਆਪ ਬਖ਼ਸ਼ ਲਿਆ (ਉਹਨਾਂ ਦੇ ਪਿਛਲੇ ਪਾਪ ਖਿਮਾ ਕਰ ਦਿੱਤੇ) ਉਹਨਾਂ ਨੂੰ ਉਸਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਆਪਣਾ ਹਰਿ-ਨਾਮ ਦੇ ਦਿੱਤਾ । ਹੇ ਨਾਨਕ! (ਆਖ—ਹੇ ਭਾਈ!) ਤੂੰ ਭੀ ਉਸ ਪ੍ਰਭੂ ਦਾ ਨਾਮ ਜਪਿਆ ਕਰ ।੪।੨।੨੮।

'today hukmanama darbar sahib','guru granth sahib','sachkhand sri harmandir Sahib','amritsar sahib'

Please Comment Here

Similar Post You May Like

Recent Post

  • ਵਿਧਾਇਕ ਰਮਨ ਅਰੋੜਾ ਕੋਰਟ 'ਚ ਪੇਸ਼, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ...

  • ਭਾਰਤ 'ਚ ਹੀ IPHONE ਬਣਾਏਗਾ APPLE, ਡੋਨਾਲਡ ਟਰੰਪ ਨੇ ਕੰਪਨੀ ਦੇ CEO ਨੂੰ ਦਿੱਤੀ ਸੀ ਧਮਕੀ ...

  • ਸ਼ੁਭਮਨ ਗਿੱਲ ਬਣੇ ਟੈਸਟ ਟੀਮ ਦੇ ਕਪਤਾਨ, ਇੰਗਲੈਂਡ ਦੌਰੇ ਲਈ ਟੀਮ ਇੰਡੀਆ ਦਾ ਐਲਾਨ...

  • ਜਲੰਧਰ CP ਧਨਪ੍ਰੀਤ ਕੌਰ ਦੇ ਆਦੇਸ਼ਾਂ 'ਤੇ SHO ਅਜਾਇਬ ਸਿੰਘ ਨੇ ਚੋਰ ਨੂੰ ਕੀਤਾ ਗ੍ਰਿਫ਼ਤਾਰ, ਚੋਰੀ ਦਾ ਸਾਮਾਨ ਕੀਤਾ ਬਰਾਮਦ...

  • ਕੈਨੇਡਾ 'ਚ 2 ਪੰਜਾਬੀ ਸਟੂਡੈਂਟਸ ਨੂੰ 3-4 ਸਾਲ ਦੀ ਸਜ਼ਾ, ਜਾਣੋ ਕੀ ਹੈ ਪੂਰਾ ਮਾਮਲਾ ...

  • ਮਾਸਕ ਪਾਉਣਾ ਫਿਰ ਹੋਇਆ ਲਾਜ਼ਮੀ, ਹੁਣ ਤਕ ਕੋਰੋਨਾ ਦੇ ਇੰਨੇ ਮਾਮਲੇ ਆਏ ਸਾਹਮਣੇ ...

  • ਵਿਧਾਇਕ ਰਮਨ ਅਰੋੜਾ ਦੇ ਘਰ ਅੱਜ ਫਿਰ ਪੁੱਜੀ ਪੁਲਸ, ਕਾਰ ਤੇ ਘਰ ਦੀ ਲਈ ਜਾ ਰਹੀ ਤਲਾਸ਼ੀ...

  • ਵਿਧਾਇਕ ਰਮਨ ਅਰੋੜਾ ਦੀ ਗ੍ਰਿਫਤਾਰੀ 'ਤੇ ਵਿੱਤ ਮੰਤਰੀ ਹਰਪਾਲ ਚੀਮਾ ਸਮੇਤ ਦੇਖੋ ਕੀ ਬੋਲੇ ਇਹ ਆਗੂ...

  • CM ਮਾਨ ਦੀ ਰਮਨ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ Corrupted ਮੰਤਰੀਆਂ ਨੂੰ ਚਿਤਾਵਨੀ, ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕ...

  • ਵਿਧਾਇਕ ਰਮਨ ਅਰੋੜਾ ਗ੍ਰਿਫਤਾਰ, ਵਿਜੀਲੈਂਸ ਦੀ 7 ਘੰਟੇ ਚੱਲੀ RAID...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY