• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਫੁਰਮਾਣ ( 19 ਮਈ 2025 )

5/19/2025 9:33:41 AM Gagan Walia     hukmnama sahib ji, shri guru granth sahib ji, harmandir sahib ji, waheguru, nineteen may     ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਫੁਰਮਾਣ ( 19 ਮਈ 2025 ) 

ਸੋਮਵਾਰ, ੬ ਜੇਠ (ਸੰਮਤ ੫੫੭ ਨਾਨਕਸ਼ਾਹੀ)

ਧਨਾਸਰੀ ਮਹਲਾ ੫ ॥

ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

( ਵਿਆਖਿਆ )

ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ । ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ ।੧।ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ । ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ ।ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ ।੨।੧੬।੪੭।



 

'hukmnama sahib ji','shri guru granth sahib ji','harmandir sahib ji','waheguru','nineteen may'

Please Comment Here

Similar Post You May Like

Recent Post

  • ਪੰਜਾਬ ਪੁਲਸ ਨਸ਼ਾ ਸਮੱਗਲਰਾਂ ਨੂੰ 24 ਘੰਟੇ ਕਰ ਸਕੇਗੀ ਟਰੈਕ, GPS ਟਰੈਕਿੰਗ ਸਿਸਟਮ ਦੀ ਹੋਵੇਗੀ ਵਰਤੋਂ...

  • ਪੰਜਾਬ ਕੈਬਨਿਟ ਦੀ ਮੀਟਿੰਗ 'ਚ ਨਵੀਂ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ, ਕਿਸੇ ਵੀ ਕਿਸਾਨ ਦੀ ਜ਼ਮੀਨ ਜਬਰੀ ਨਹੀਂ ਹੋਵੇਗੀ...

  • ਪੰਜਾਬ ਦੇ AAP ਸੋਸ਼ਲ ਮੀਡੀਆ ਯੋਧਿਆਂ ਨੇ ਸਿੱਖਿਆ 'ਡਿਜੀਟਲ ਯੁੱਧ' ਦਾ ਮੰਤਰ, ਆਮ ਆਦਮੀ ਪਾਰਟੀ ਦੀ ਸੋਚ ਪਹੁੰਚੇਗੀ ਘਰ-ਘਰ...

  • ਵਿਧਾਇਕ ਰਮਨ ਅਰੋੜਾ ਨੂੰ ਕੋਰਟ ਨੇ ਭੇਜਿਆ ਜੇਲ੍ਹ, ਅਗਲੀ ਸੁਣਵਾਈ ਇਸ ਤਰੀਕ ਨੂੰ...

  • ਜਲੰਧਰ ਨਗਰ ਨਿਗਮ ਦੇ ਕਰਮਚਾਰੀ ਫਿਰ ਕਰਨ ਜਾ ਰਹੇ ਹੜਤਾਲ, ਇਸ ਦਿਨ ਨਹੀਂ ਕਰਨਗੇ ਕੰਮ...

  • ਵਿਕਰਮਜੀਤ ਚੌਧਰੀ ਕਾਂਗਰਸ 'ਚ ਮੁੜ ਹੋਏ ਸ਼ਾਮਲ, ਪ੍ਰਧਾਨ ਰਾਜਾ ਵੜਿੰਗ ਸਮੇਤ ਆਗੂਆਂ ਨੇ ਪਾਰਟੀ ਕਰਵਾਈ JOIN...

  • ਜਲੰਧਰ 'ਚ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਨਾਲ ਛੇੜਖਾਨੀ, ਮੂਰਤੀ 'ਤੇ ਕੀਤੀ ਸਪ੍ਰੇਅ, CCTV ਆਈ ਸਾਹਮਣੇ...

  • ਵਿਰਾਟ ਕੋਹਲੀ ਦੇ ਪੱਬ ਰੈਸਟੋਰੈਂਟ 'ਤੇ ਪੁਲਿਸ ਦਾ ACTION, ਕੇਸ ਦਰਜ...

  • ਪੰਜਾਬ 'ਚ ਇਸ ਤਰੀਕ ਨੂੰ ਮਾਨਸੂਨ ਦੇਵੇਗਾ ਦਸਤਕ, ਮੀਂਹ ਤੇ ਤੂਫ਼ਾਨ ਦਾ ALERT, ਨੌਤਪਾ ਦਾ ਅੱਜ ਆਖਰੀ ਦਿਨ...

  • ਕਾਰ-ਟਰੱਕ ਦੀ ਜ਼ਬਰਦਸਤ ਟੱਕਰ, ਚਾਰ ਲੋਕਾਂ ਦੀ ਮੌਕੇ 'ਤੇ ਮੌ.ਤ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY