• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਫੁਰਮਾਣ ( 10 ਜੂਨ 2025 )

6/10/2025 9:20:11 AM Gagan Walia     hukmnama sahib ji, shri guru granth sahib ji, harmandir sahib ji, waheguru, ten june     ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਫੁਰਮਾਣ ( 10 ਜੂਨ 2025 ) 

ਮੰਗਲਵਾਰ, ੨੮ ਜੇਠ (ਸੰਮਤ ੫੫੭ ਨਾਨਕਸ਼ਾਹੀ)

ਧਨਾਸਰੀ ਮਹਲਾ ੪ ॥

ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

( ਵਿਆਖਿਆ )

ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ । ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ । ਕੋਈ ਹੋਰ ਕੀ ਜਾਣ ਸਕਦਾ ਹੈ? ।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ । ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ । ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ।੨। ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ।੩। ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ । ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ । ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ।੪।੭।੧੩।



 

'hukmnama sahib ji','shri guru granth sahib ji','harmandir sahib ji','waheguru','ten june'

Please Comment Here

Similar Post You May Like

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY