• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਫੁਰਮਾਣ ( 24 ਜੂਨ 2025 )

6/24/2025 9:23:18 AM Gagan Walia     hukmnama sahib ji, shri guru granth sahib ji, harmandir sahib ji, waheguru, twenty FOUR june     ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਫੁਰਮਾਣ ( 24 ਜੂਨ 2025 ) 

ਮੰਗਲਵਾਰ, ੧੦ ਹਾੜ (ਸੰਮਤ ੫੫੭ ਨਾਨਕਸ਼ਾਹੀ)

ਬਿਲਾਵਲੁ ਮਹਲਾ ੫ ॥

ਰਾਖਿ ਲੀਏ ਅਪਨੇ ਜਨ ਆਪ ॥ ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥ ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ ॥ ਕੋਟਿ ਜਨਮ ਕੀ ਤ੍ਰਿਸਨਾ ਨਿਵਰੀ ਰਾਮ ਰਸਾਇਣਿ ਆਤਮ ਧ੍ਰਾਪ ॥੧॥ ਚਰਣ ਗਹੇ ਸਰਣਿ ਸੁਖਦਾਤੇ ਗੁਰ ਕੈ ਬਚਨਿ ਜਪੇ ਹਰਿ ਜਾਪ ॥ ਸਾਗਰ ਤਰੇ ਭਰਮ ਭੈ ਬਿਨਸੇ ਕਹੁ ਨਾਨਕ ਠਾਕੁਰ ਪਰਤਾਪ ॥੨॥੫॥੮੫॥

( ਵਿਆਖਿਆ )

ਹੇ ਭਾਈ! ਪਰਮਾਤਮਾ ਨੇ ਆਪਣੇ ਸੇਵਕਾਂ ਦੀ ਸਦਾ ਹੀ ਰੱਖਿਆ ਕੀਤੀ ਹੈ । ਮੇਹਰ ਕਰ ਕੇ (ਆਪਣੇ ਸੇਵਕਾਂ ਨੂੰ) ਆਪਣੇ ਨਾਮ ਦੀ ਦਾਤਿ ਦੇਂਦਾ ਆਇਆ ਹੈ (ਜਿਨ੍ਹਾਂ ਨੂੰ ਨਾਮ ਦੀ ਦਾਤਿ ਬਖ਼ਸ਼ਦਾ ਹੈ ਉਹਨਾਂ ਦੇ) ਸਾਰੇ ਚਿੰਤਾ-ਫ਼ਿਕਰ ਤੇ ਦੁੱਖ-ਕਲੇਸ਼ ਨਾਸ ਹੋ ਜਾਂਦੇ ਹਨ ।੧।ਰਹਾਉ। ਹੇ ਸੰਤ ਜਨੋ! ਸਾਰੇ (ਰਲ ਕੇ) ਪ੍ਰਭੂ ਦੇ ਗੁਣ ਗਾਂਦੇ ਰਿਹਾ ਕਰੋ, ਜੀਭ ਨਾਲ ਸੋਹਣੇ ਰਾਗਾਂ ਦੀ ਰਾਹੀਂ ਉਸ ਦੇ ਗੁਣਾਂ ਦਾ ਉਚਾਰਣ ਕਰਦੇ ਰਿਹਾ ਕਰੋ । (ਜੇਹੜੇ ਮਨੁੱਖ ਪ੍ਰਭੂ ਦੇ ਗੁਣਾਂ ਦਾ ਉਚਾਰਨ ਕਰਦੇ ਹਨ, ਉਹਨਾਂ ਦੀ) ਕੋ੍ਰੜਾਂ ਜਨਮਾਂ ਦੀ (ਮਾਇਆ ਦੀ) ਤਿ੍ਰਸ਼ਨਾ ਦੂਰ ਹੋ ਜਾਂਦੀ ਹੈ, ਸਭ ਰਸਾਂ ਤੋਂ ਸ੍ਰੇਸ਼ਟ ਨਾਮ-ਰਸ ਦੀ ਬਰਕਤਿ ਨਾਲ ਉਹਨਾਂ ਦਾ ਮਨ ਰੱਜ ਜਾਂਦਾ ਹੈ ।੧। ਹੇ ਭਾਈ! ਜੇਹੜੇ ਮਨੁੱਖ ਸੁਖਾਂ ਦੇ ਦੇਣ ਵਾਲੇ ਪ੍ਰਭੂ ਦੇ ਚਰਨ ਫੜੀ ਰੱਖਦੇ ਹਨ, ਸੁਖਦਾਤੇ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ, ਗੁਰੂ ਦੇ ਉਪਦੇਸ਼ ਦੀ ਰਾਹੀਂ ਪ੍ਰਭੂ ਦੇ ਨਾਮ ਦਾ ਜਾਪ ਜਪਦੇ ਰਹਿੰਦੇ ਹਨ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ, ਉਹਨਾਂ ਦੇ ਸਾਰੇ ਡਰ ਭਰਮ ਨਾਸ ਹੋ ਜਾਂਦੇ ਹਨ । ਹੇ ਨਾਨਕ! ਆਖ—ਇਹ ਸਾਰੀ ਵਡਿਆਈ ਮਾਲਕ-ਪ੍ਰਭੂ ਦੀ ਹੀ ਹੈ ।੨।੫।੮੫।




 

'hukmnama sahib ji','shri guru granth sahib ji','harmandir sahib ji','waheguru','twenty FOUR june'

Please Comment Here

Similar Post You May Like

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY