• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਫੁਰਮਾਣ ( 24 ਮਈ 2025 )

5/24/2025 9:34:03 AM Gagan Walia     hukmnama sahib ji, shri guru granth sahib ji, harmandir sahib ji, waheguru, twenty four may     ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਫੁਰਮਾਣ ( 24 ਮਈ 2025 ) 

ਸ਼ਨਿੱਚਰਵਾਰ, ੧੧ ਜੇਠ (ਸੰਮਤ ੫੫੭ ਨਾਨਕਸ਼ਾਹੀ)

ਬਿਲਾਵਲੁ ਮਹਲਾ ੫ ॥

ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥ ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥੧॥ ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥ ਕਹੁ ਨਾਨਕ ਪ੍ਰਭ ਹੋਤ ਦਇਆਰਾ ਗੁਰੁ ਭੇਟੈ ਕਾਢੈ ਬਾਹ ਫਰੇ ॥੨॥੧੦॥੯੬॥

( ਵਿਆਖਿਆ )

(ਹੇ ਭਾਈ! ਪਤਾ ਨਹੀਂ ਜੀਵ) ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ । (ਜੀਵ ਸਾਰੇ ਮੰਦੇ ਕਰਮ) ਕਰਦੇ ਕਰਾਂਦੇ ਭੀ ਹਨ, (ਫਿਰ) ਮੁੱਕਰ ਭੀ ਜਾਂਦੇ ਹਨ (ਕਿ ਅਸਾਂ ਨਹੀਂ ਕੀਤੇ) । ਪਰ ਪਰਮਾਤਮਾ ਸਦਾ ਸਭ ਜੀਵਾਂ ਦੇ ਨਾਲ ਵੱਸਦਾ (ਸਭਨਾਂ ਦੀਆਂ ਕਰਤੂਤਾਂ) ਵੇਖਦਾ ਸੁਣਦਾ ਹੈ ।੧।ਰਹਾਉ। ਹੇ ਭਾਈ! ਕੱਚ ਦਾ ਵਪਾਰ ਕਰਨਾ, ਸੋਨਾ ਛੱਡ ਦੇਣਾ, ਸੱਚੇ ਮਿੱਤਰ ਤਿਆਗ ਕੇ ਵੈਰੀ ਨਾਲ ਪਿਆਰ—(ਇਹ ਹਨ ਜੀਵਾਂ ਦੀਆਂ ਕਰਤੂਤਾਂ) । ਪਰਮਾਤਮਾ (ਦਾ ਨਾਮ) ਕੌੜਾ ਲੱਗਣਾ, ਮਾਇਆ ਦਾ ਮੋਹ ਮਿੱਠਾ ਲੱਗਣਾ (—ਇਹ ਹੈ ਨਿੱਤ ਦਾ ਸੁਭਾਉ ਜੀਵਾਂ ਦਾ । ਮਾਇਆ ਦੇ ਮੋਹ ਵਿਚ ਫਸ ਕੇ ਸਦਾ ਖਿੱਝਦੇ ਰਹਿੰਦੇ ਹਨ) ।੧। ਹੇ ਭਾਈ! ਜੀਵ (ਸਦਾ) ਮੋਹ ਦੇ ਅੰਨ੍ਹੇ (ਹਨੇਰੇ) ਖੂਹ ਵਿਚ ਪਏ ਰਹਿੰਦੇ ਹਨ, (ਜੀਵਾਂ ਨੂੰ ਸਦਾ) ਭਟਕਣਾ ਲੱਗੀ ਰਹਿੰਦੀ ਹੈ, ਮੋਹ ਦੇ ਹਨੇਰੇ ਜਕੜ ਵਿਚ ਫਸੇ ਰਹਿੰਦੇ ਹਨ (ਪਤਾ ਨਹੀਂ ਇਹ ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ) । ਹੇ ਨਾਨਕ! ਆਖ—ਜਿਸ ਮਨੁੱਖ ਉੱਤੇ ਪ੍ਰਭੂ ਦਇਆਵਾਨ ਹੁੰਦਾ ਹੈ, ਉਸ ਨੂੰ ਗੁਰੂ ਮਿਲ ਪੈਂਦਾ ਹੈ (ਤੇ, ਗੁਰੂ ਉਸ ਦੀ) ਬਾਂਹ ਫੜ ਕੇ (ਉਸ ਨੂੰ ਹਨੇਰੇ ਖੂਹ ਵਿਚੋਂ) ਕੱਢ ਲੈਂਦਾ ਹੈ ।੨।੧੦।੯੬।



 

'hukmnama sahib ji','shri guru granth sahib ji','harmandir sahib ji','waheguru','twenty four may'

Please Comment Here

Similar Post You May Like

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY