ਖਬਰਿਸਤਾਨ ਨੈੱਟਵਰਕ- ਰੱਖੜੀ ਵਾਲੇ ਦਿਨ ਦਿੱਲੀ ਵਿਚ ਹੋਏ ਤੀਹਰੇ ਕਤਲਕਾਂਡ ਕਾਰਣ ਦਹਿਸ਼ਤ ਫੈਲ ਗਈ। ਇਹ ਘਟਨਾ ਕਰਾਵਲ ਨਗਰ ਇਲਾਕੇ ਤੋਂ ਸਾਹਮਣੇ ਆਈ, ਜਿਥੇ ਰੱਖੜੀ ਵਾਲੇ ਦਿਨ ਇੱਕ ਔਰਤ ਅਤੇ ਉਸ ਦੀਆਂ ਦੋ ਧੀਆਂ ਦਾ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਲੋਕ ਸਹਿਮ ਵਿਚ ਹਨ। ਦਿੱਲੀ ਪੁਲਿਸ ਦੀ ਟੀਮ ਨੇ ਫਿਲਹਾਲ ਤਿੰਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਪਤੀ ਨੇ ਹੀ ਦਿੱਤਾ ਘਟਨਾ ਨੂੰ ਅੰਜਾਮ
ਮੀਡੀਆ ਰਿਪੋਰਟ ਮੁਤਾਬਕ ਪੁਲਸ ਵੱਲੋਂ ਕੀਤੀ ਗਈ ਸ਼ੁਰੂਆਤੀ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਪਤੀ ਨੇ ਕਥਿਤ ਤੌਰ 'ਤੇ ਆਪਣੀ ਪਤਨੀ ਅਤੇ ਦੋ ਧੀਆਂ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਧੀਆਂ ਦੀ ਉਮਰ ਮਹਿਜ਼ 5 ਸਾਲ ਅਤੇ 7 ਸਾਲ ਸੀ। ਪੁਲਿਸ ਅਨੁਸਾਰ ਕਤਲ ਕਰਨ ਤੋਂ ਬਾਅਦ ਦੋਸ਼ੀ ਉੱਥੋਂ ਭੱਜ ਗਿਆ, ਜਿਨ੍ਹਾਂ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ। ਦੋਸ਼ੀ ਪਤੀ ਦਾ ਨਾਂ ਪ੍ਰਦੀਪ ਦੱਸਿਆ ਜਾ ਰਿਹਾ ਹੈ।
ਇਹ ਗੱਲ ਆ ਰਹੀ ਸਾਹਮਣੇ
ਪੁਲਿਸ ਨੇ ਇਸ ਮਾਮਲੇ ਸਬੰਧੀ ਕੁਝ ਸਥਾਨਕ ਲੋਕਾਂ ਤੋਂ ਜਾਣਕਾਰੀ ਲੈਣ ਦੀ ਕੋਸ਼ਿਸ਼ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁੱਛਗਿੱਛ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਦੋਸ਼ੀ ਪਤੀ 'ਤੇ ਬਹੁਤ ਕਰਜ਼ਾ ਸੀ। ਕਥਿਤ ਤੌਰ 'ਤੇ ਕਰਜ਼ੇ ਕਾਰਨ ਉਸਨੇ ਆਪਣੀ ਪਤਨੀ ਅਤੇ ਦੋ ਧੀਆਂ ਦਾ ਕਤਲ ਕਰ ਦਿੱਤਾ। ਹਾਲਾਂਕਿ, ਦੋਸ਼ੀ ਦੀ ਗ੍ਰਿਫ਼ਤਾਰੀ ਤੋਂ ਬਾਅਦ, ਪੁਲਿਸ ਨੂੰ ਇਸ ਮਾਮਲੇ ਵਿੱਚ ਕਤਲ ਦਾ ਠੋਸ ਕਾਰਨ ਪਤਾ ਲੱਗਣ ਦੀ ਉਮੀਦ ਹੈ।ਫਿਲਹਾਲ, ਦਿੱਲੀ ਪੁਲਿਸ ਨੇ ਦੋਸ਼ੀ ਵਿਰੁੱਧ ਕਤਲ ਦਾ ਮਾਮਲਾ ਦਰਜ ਕੀਤਾ ਹੈ ਅਤੇ ਉਸਦੀ ਭਾਲ ਕੀਤੀ ਜਾ ਰਹੀ ਹੈ।