ਜਲੰਧਰ ਦੇ ਗਦਈਪੁਰ 'ਚ 17 ਸਾਲਾ ਵਿਦਿਆਰਥੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ ਦੀ ਪਛਾਣ ਜੀਵਨ ਵਾਸੀ ਗਦਾਈਪੁਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਨੌਜਵਾਨ ਨੇ ਬਾਥਰੂਮ ਦੇ ਅੰਦਰ ਫਾਹਾ ਲੈ ਲਿਆ।
ਪਰਿਵਾਰਕ ਮੈਂਬਰਾਂ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨ 'ਚ ਦੱਸਿਆ ਕਿ ਜਦੋਂ ਜੀਵਨ ਬਾਥਰੂਮ 'ਚੋਂ ਬਾਹਰ ਨਹੀਂ ਆਇਆ ਤਾਂ ਉਨ੍ਹਾਂ ਨੇ ਕਿਸੇ ਤਰ੍ਹਾਂ ਕੁੰਡੀ ਖੋਲ੍ਹ ਕੇ ਅੰਦਰ ਦੇਖਿਆ ਤਾਂ ਉਸ ਨੇ ਫਾਹਾ ਲੈ ਲਿਆ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜੀਵਨ ਕਹਿ ਰਿਹਾ ਸੀ ਕਿ ਉਸ ਦਾ 12ਵੀਂ ਜਮਾਤ ਦਾ ਪੇਪਰ ਚੰਗਾ ਨਹੀਂ ਸੀ ਹੋਇਆ ਅਤੇ ਉਹ ਪ੍ਰੇਸ਼ਾਨ ਰਹਿਣ ਲੱਗ ਪਿਆ ਸੀ।
ਥਾਣਾ 8 ਦੇ ਇੰਚਾਰਜ ਸੰਜੀਵ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ। ਕੱਲ੍ਹ ਜੀਵਨ ਦੇ ਪਿਤਾ ਦਾ ਫੋਨ ਵੀ ਟੁੱਟ ਗਿਆ ਸੀ ਅਤੇ ਪੇਪਰ ਠੀਕ ਨਾ ਹੋਣ ਕਾਰਨ ਉਹ ਪਹਿਲਾਂ ਹੀ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ।