ਕੈਨੇਡਾ ਵਿੱਚ ਪੰਜਾਬ ਦੀ ਇੱਕ ਲੜਕੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ 24 ਸਾਲਾ ਅਨੂ ਮਾਲਰਾ ਵਜੋਂ ਹੋਈ ਹੈ। ਅਨੂ ਸੰਗਰੂਰ ਦੇ ਪਿੰਡ ਮਾਣਕੀ ਦੀ ਰਹਿਣ ਵਾਲੀ ਸੀ। ਮ੍ਰਿਤਕ ਕਰੀਬ 4 ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਦੇ ਨੋਵਾ ਸਕੋਸ਼ੀਆ ਸੂਬੇ 'ਚ ਗਈ ਸੀ |
ਵਰਕ ਪਰਮਿਟ 'ਤੇ ਕਰ ਰਹੀ ਸੀ ਕੰਮ
ਜਾਣਕਾਰੀ ਦਿੰਦੇ ਹੋਏ ਪਿਤਾ ਨੇ ਦੱਸਿਆ ਕਿ ਉਸ ਦੀ ਬੇਟੀ ਅਨੂ ਪੜ੍ਹਾਈ ਲਈ ਕੈਨੇਡਾ ਗਈ ਸੀ ਅਤੇ ਹੁਣ ਉੱਥੇ ਵਰਕ ਪਰਮਿਟ 'ਤੇ ਕੰਮ ਕਰ ਰਹੀ ਸੀ। ਪਰ ਕੱਲ੍ਹ ਦੁਪਹਿਰ ਉਨ੍ਹਾਂ ਨੂੰ ਅਨੂ ਦੀ ਸਹੇਲੀ ਦਾ ਫੋਨ ਆਇਆ ਤੇ ਉਸਨੇ ਦੱਸਿਆ ਕਿ ਅਨੂ ਦੀ ਤਬੀਅਤ ਠੀਕ ਨਹੀਂ ਹੈ। ਕੁਝ ਸਮੇਂ ਬਾਅਦ ਫਿਰ ਫੋਨ ਆਇਆ ਤਾਂ ਪਤਾ ਲੱਗਾ ਕਿ ਅਨੂ ਦੀ ਮੌਤ ਹੋ ਗਈ ਹੈ।
ਪਰਿਵਾਰ ਨੇ ਸਰਕਾਰ ਤੋਂ ਮਦਦ ਦੀ ਕੀਤੀ ਅਪੀਲ
ਉਸ ਦੇ ਪਿਤਾ ਅਨੁਸਾਰ ਅਨੂ ਕਾਫੀ ਸਮੇਂ ਤੋਂ ਬਿਮਾਰ ਸੀ। ਪਰਿਵਾਰ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਤੋਂ ਮਦਦ ਦੀ ਅਪੀਲ ਕੀਤੀ ਹੈ। ਤਾਂ ਕਿ ਅਨੂ ਦੀ ਲਾਸ਼ ਨੂੰ ਭਾਰਤ ਲਿਆਂਦਾ ਜਾ ਸਕੇ ਤਾਂ ਜੋ ਉਹ ਆਪਣੀ ਬੇਟੀ ਨੂੰ ਆਖਰੀ ਵਾਰ ਦੇਖ ਸਕਣ।