ਵਿਦੇਸ਼ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਥੇ 2 ਪੰਜਾਬੀ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦੋ ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ।
ਪਛਾਣ
ਮ੍ਰਿਤਕਾਂ ਦੀ ਪਛਾਣ ਪਵਨਜੀਤ ਸਿੰਘ ਅਤੇ ਪੁਨੀਤ ਕੁਮਾਰ (ਦੋਵੇਂ 27 ਸਾਲ) ਵਜੋਂ ਹੋਈ ਹੈ, ਜੋ ਕਿ ਹੁਸ਼ਿਆਰਪੁਰ ਦੇ ਰਹਿਣ ਵਾਲੇ ਸਨ। ਇਹ ਹਾਦਸਾ ਹਾਲੈਂਡ ਦੇ ਮਸ਼ਹੂਰ ਸ਼ਹਿਰ ਐਮਸਟਰਡਮ ਤੋਂ ਲਗਭਗ 20 ਕਿਲੋਮੀਟਰ ਦੂਰ ਇੱਕ ਮੋਟਰਵੇਅ 'ਤੇ ਵਾਪਰਿਆ। ਜਿੱਥੇ ਇੱਕ ਰੈਫ੍ਰਿਜਰੇਟਿਡ ਟਰੱਕ ਦੇ ਦੂਜੇ ਵਾਹਨ ਨਾਲ ਟਕਰਾਅ ਜਾਣ ਕਾਰਨ ਦੋਵਾਂ ਦੀ ਮੌਤ ਹੋ ਗਈ।
ਇਸ ਹਾਦਸੇ ਤੋਂ ਬਾਅਦ ਹਾਦਸੇ ਕਾਰਨ ਦੋਵੇਂ ਗੱਡੀਆਂ ਨੂੰ ਅੱਗ ਲੱਗ ਗਈ ਅਤੇ ਦੋਵੇਂ ਨੌਜਵਾਨ ਬੁਰੀ ਤਰ੍ਹਾਂ ਸੜ ਗਏ। ਇਹ ਖ਼ਬਰ ਮਿਲਣ ਤੋਂ ਬਾਅਦ ਪਰਿਵਾਰ ਸੋਗ ਵਿੱਚ ਡੁੱਬਿਆ ਹੋਇਆ ਹੈ।