ਜਲੰਧਰ ਕਮਿਸ਼ਨਰੇਟ ਪੁਲਸ ਨੇ ਇੱਕ ਅੰਤਰਰਾਜੀ ਅਫੀਮ ਤਸਕਰੀ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ 2 ਮੁਲਜ਼ਮਾਂ ਨੂੰ ਕਰੀਬ 10 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਕੋਲੋਂ ਇੱਕ ਦਿੱਲੀ ਅਤੇ ਦੋ ਹਰਿਆਣਾ ਨੰਬਰ ਦੀਆਂ ਕਾਰਾਂ ਵੀ ਬਰਾਮਦ ਕੀਤੀਆਂ ਹਨ। ਜਿਸ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਪੁਲਸ ਜਲਦ ਹੀ ਦੋਵਾਂ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕਰੇਗੀ।
ਪੁੱਛ-ਗਿੱਛ ਤੋਂ ਬਾਅਦ ਦੂਜਾ ਆਰੋਪੀ ਵੀ ਹੋਇਆ ਗ੍ਰਿਫ਼ਤਾਰ
ਏਡੀਸੀਪੀ ਤੇਜਬੀਰ ਸਿੰਘ ਹੁੰਦਲ ਨੇ ਦੱਸਿਆ ਕਿ ਜਾਂਚ ਦੌਰਾਨ ਪੁਲਸ ਨੇ ਇੱਕ ਹੋਰ ਮੁਲਜ਼ਮ ਮਾਨ ਸਿੰਘ ਦਾ ਪਤਾ ਲੱਗਿਆ। ਜੋ ਕਪਤਾਨ ਸਿੰਘ ਨਾਲ ਮਿਲ ਕੇ ਨਸ਼ੇ ਦਾ ਕਾਰੋਬਾਰ ਕਰਦਾ ਸੀ।
ਪਹਿਲਾਂ ਨੇ ਮੁਲਜ਼ਮ ਨੂੰ 2 ਕਿਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਉਸ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਦੇ ਇਕ ਹੋਰ ਸਾਥੀ ਨੂੰ 7 ਕਿਲੋ ਅਫੀਮ ਸਮੇਤ ਕਾਬੂ ਕੀਤਾ ਗਿਆ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਝਾਰਖੰਡ ਤੋਂ ਲਿਆ ਕੇ ਵੇਚਦਾ ਸੀ ਅਫੀਮ
ਏਡੀਸੀਪੀ ਤੇਜਵੀਰ ਸਿੰਘ ਹੁੰਦਲ ਨੇ ਦੱਸਿਆ ਕਿ ਸਪੈਸ਼ਲ ਸੈੱਲ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਉਕਤ ਮੁਲਜ਼ਮ ਦਕੋਹਾ ਫਾਟਕ ਨੇੜੇ ਆ ਰਿਹਾ ਹੈ। ਸੂਚਨਾ ਦੇ ਆਧਾਰ 'ਤੇ ਪੁਲਸ ਨੇ ਨਾਕਾਬੰਦੀ ਕਰ ਕੇ ਕਾਰ ਨੰਬਰ ਡੀ.ਐੱਲ.-10-ਸੀ.ਐੱਚ.-4277 ਨੂੰ ਚੈਕਿੰਗ ਲਈ ਰੋਕਿਆ। ਚੈਕਿੰਗ ਦੌਰਾਨ ਪਤਾ ਲੱਗਾ ਕਿ ਉਕਤ ਗੱਡੀ ਨੂੰ ਬਦਨਾਮ ਸਮੱਗਲਰ ਕੈਪਟਨ ਸਿੰਘ ਚਲਾ ਰਿਹਾ ਸੀ। ਉਸ ਨੂੰ ਤੁਰੰਤ ਮੌਕੇ ਤੋਂ ਕਾਬੂ ਕਰਕੇ ਚੈਕਿੰਗ ਸ਼ੁਰੂ ਕਰ ਦਿੱਤੀ ਗਈ। ਜਾਂਚ ਦੌਰਾਨ 3.5 ਕਿਲੋ ਅਫੀਮ ਬਰਾਮਦ ਹੋਈ। ਫਿਰ ਮੁਲਜ਼ਮ ਨੇ ਮੰਨਿਆ ਕਿ ਉਹ ਝਾਰਖੰਡ ਤੋਂ ਅਫੀਮ ਲਿਆ ਕੇ ਜਲੰਧਰ ਵਿੱਚ ਲੋਕਾਂ ਨੂੰ ਵੇਚਦਾ ਸੀ।