ਅਕਤੂਬਰ ਦਾ ਆਖ਼ਰੀ ਹਫ਼ਤਾ ਅਤੇ ਨਵੰਬਰ ਦਾ ਸ਼ੁਰੂਆਤੀ ਹਫ਼ਤਾ ਤਿਉਹਾਰਾਂ ਨਾਲ ਭਰਪੂਰ ਹੋਣ ਵਾਲਾ ਹੈ। ਜਿੱਥੇ ਕਈ ਲੋਕ ਕਹਿ ਰਹੇ ਹਨ ਕਿ ਦੀਵਾਲੀ 31 ਅਕਤੂਬਰ ਨੂੰ ਮਨਾਈ ਜਾਵੇਗੀ, ਉੱਥੇ ਹੀ ਕਈ ਲੋਕ ਕਹਿ ਰਹੇ ਹਨ ਕਿ ਇਹ 1 ਨਵੰਬਰ ਨੂੰ ਮਨਾਈ ਜਾਵੇਗੀ। ਇਸ ਦੌਰਾਨ ਪੰਜਾਬ ਦੇ ਲੋਕ ਵੀ ਭੰਬਲਭੂਸੇ ਵਿੱਚ ਹਨ ਕਿ ਸੂਬੇ ਵਿੱਚ ਦੀਵਾਲੀ ਦੀ ਛੁੱਟੀ ਕਿਸ ਦਿਨ ਹੋਵੇਗੀ। ਹਾਲਾਂਕਿ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ 31 ਅਕਤੂਬਰ ਦਿਨ ਵੀਰਵਾਰ ਨੂੰ ਸੂਬੇ ਵਿੱਚ ਦੀਵਾਲੀ ਦੀ ਛੁੱਟੀ ਹੈ।
ਵਿਸ਼ਵਕਰਮਾ ਦਿਵਸ ਕਾਰਨ ਸੂਬੇ ਵਿੱਚ ਛੁੱਟੀ ਦਾ ਐਲਾਨ
ਇਸ ਦੇ ਨਾਲ ਹੀ 1 ਨਵੰਬਰ ਦਿਨ ਸ਼ੁੱਕਰਵਾਰ ਨੂੰ ਵਿਸ਼ਵਕਰਮਾ ਦਿਵਸ ਕਾਰਨ ਸੂਬੇ 'ਚ ਛੁੱਟੀ ਰਹੇਗੀ। ਇਸ ਦਿਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਇਸ ਦੇ ਨਾਲ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਮੱਦੇਨਜ਼ਰ 15 ਨਵੰਬਰ 2024 - ਸ਼ੁੱਕਰਵਾਰ ਨੂੰ ਸੂਬੇ ਵਿੱਚ ਛੁੱਟੀ ਰਹੇਗੀ ਅਤੇ 16 ਨਵੰਬਰ ਦਿਨ ਸ਼ਨੀਵਾਰ ਨੂੰ ਸਰਦਾਰ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਕਾਰਨ ਛੁੱਟੀ ਰਹੇਗੀ।