ਕੈਨੇਡਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਥੇ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 26 ਸਾਲਾ ਰਜਤ ਕੁਮਾਰ ਵਜੋਂ ਹੋਈ ਹੈ। ਮ੍ਰਿਤਕ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਦਾ ਰਹਿਣ ਵਾਲਾ ਸੀ।
5 ਸਾਲ ਪਹਿਲਾਂ ਵਿਦੇਸ਼ ਗਿਆ ਸੀ
ਜਾਣਕਾਰੀ ਅਨੁਸਾਰ ਰਜਤ ਕੁਮਾਰ 5 ਸਾਲ ਪਹਿਲਾਂ ਕੈਨੇਡਾ ਗਿਆ ਸੀ। ਪਰ ਰਜਤ ਦੀ ਕੱਲ੍ਹ ਮੌਤ ਹੋ ਗਈ। ਇਹ ਹਾਦਸਾ ਕੈਨੇਡਾ ਦੇ ਬਰੈਂਪਟਨ 'ਚ ਵਾਪਰਿਆ। ਬੇਟੇ ਦੀ ਮੌਤ ਦੀ ਖਬਰ ਸੁਣਦੇ ਹੀ ਪਰਿਵਾਰ 'ਤੇ ਦੁੱਖ ਦਾ ਪਹਾੜ ਡਿੱਗ ਗਿਆ। ਰਜਤ ਕੁਮਾਰ ਪਰਿਵਾਰ ਦਾ ਇਕਲੌਤਾ ਪੁੱਤਰ ਸੀ, ਜੋ ਕਾਫੀ ਸਮੇਂ ਤੋਂ ਕੈਨੇਡਾ ਵਿੱਚ ਰਹਿ ਰਿਹਾ ਸੀ।
ਅੰਤਿਮ ਸੰਸਕਾਰ ਫਗਵਾੜਾ ਵਿੱਚ ਕੀਤਾ ਜਾਵੇਗਾ
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਜਤ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਂਦਾ ਜਾਵੇਗਾ ਅਤੇ ਫਗਵਾੜਾ ਵਿੱਚ ਹੀ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਵਿਦੇਸ਼ਾਂ ਵਿਚ ਭਾਰਤੀ ਮੁੰਡੇ-ਕੁੜੀਆਂ ਦੀ ਮੌਤ ਦਾ ਸਿਲਸਿਲਾ ਨਹੀਂ ਰੁਕ ਰਿਹਾ
ਇਸ ਤੋਂ ਪਹਿਲਾਂ ਕੈਨੇਡਾ ਵਿੱਚ ਇੱਕ ਪੰਜਾਬੀ ਕੁੜੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਮ੍ਰਿਤਕਾ ਦੀ ਪਛਾਣ ਗੁਰਮੀਤ ਕੌਰ (23) ਵਜੋਂ ਹੋਈ। ਗੁਰਮੀਤ ਦਸੰਬਰ 2023 ਵਿੱਚ ਪੜ੍ਹਾਈ ਲਈ ਕੈਨੇਡਾ ਗਈ ਸੀ। ਮ੍ਰਿਤਕਾ ਬਰਨਾਲਾ ਜ਼ਿਲ੍ਹੇ ਦੇ ਭਦੌੜ ਦੀ ਰਹਿਣ ਵਾਲੀ ਸੀ।
10 ਮਹੀਨੇ ਪਹਿਲਾਂ ਵਿਦੇਸ਼ ਗਈ ਸੀ
ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਗੁਰਮੀਤ ਦਸੰਬਰ 2023 'ਚ ਵਿਦੇਸ਼ ਗਈ ਸੀ ਪਰ ਬੇਟੀ ਦੀ 1 ਸਤੰਬਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।