ਬਰਨਾਲਾ ਵਿੱਚ ਮਾਮੂਲੀ ਝਗੜੇ ਨੂੰ ਲੈ ਕੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ 24 ਸਾਲਾ ਮੰਗਲ ਸਿੰਘ ਪੁੱਤਰ ਗੁਰਪਾਲ ਸਿੰਘ ਵਜੋਂ ਹੋਈ ਹੈ। ਮ੍ਰਿਤਕ ਬਰਨਾਲਾ ਦੇ ਧਨੌਲਾ ਦਾ ਰਹਿਣ ਵਾਲਾ ਸੀ ਅਤੇ ਦੋ ਭੈਣਾਂ ਦਾ ਇਕਲੌਤਾ ਭਰਾ ਸੀ।
ਮਾਮੂਲੀ ਗੱਲ 'ਤੇ ਹੋਈ ਬਹਿਸ
ਜਾਣਕਾਰੀ ਦਿੰਦੇ ਹੋਏ ਮ੍ਰਿਤਕਾ ਦੀ ਮਾਤਾ ਨੇ ਦੱਸਿਆ ਕਿ ਮੰਗਲ ਸਿੰਘ ਬੀਤੀ ਰਾਤ ਇਕ ਵਿਆਹ ਸਮਾਗਮ 'ਚ ਨੱਚ ਰਿਹਾ ਸੀ, ਜਿੱਥੇ ਕਿਸੇ ਮਾਮੂਲੀ ਗੱਲ ਨੂੰ ਲੈ ਕੇ ਉਸ ਦੀ ਇਕ ਨੌਜਵਾਨ ਨਾਲ ਬਹਿਸ ਹੋ ਗਈ। ਇਸ ਦੌਰਾਨ ਨੌਜਵਾਨ ਨੇ ਆਪਣੇ ਪਿਤਾ ਨੂੰ ਬੁਲਾ ਕੇ ਉਸ ਦੇ ਲੜਕੇ ਮੰਗਲ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ।
ਦੋ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ
ਜਿਸ ਤੋਂ ਬਾਅਦ ਮੰਗਲ ਦੇ ਦੋਸਤਾਂ ਨੇ ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਸਬੰਧੀ ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਕਾਤਲਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਇਕ ਭੈਣ ਦਾ ਵਿਆਹ ਹੋ ਚੁੱਕਾ ਸੀ ਤੇ ਇਕ ਭੈਣ ਦਾ ਅਜੇ ਵਿਆਹ ਹੋਣਾ ਬਾਕੀ ਹੈ।